ਜਲੰਧਰ(ਵਿੱਕੀ ਸੂਰੀ) : ਸ਼ਹਿਰ ਵਿਚ ਆਏ ਦਿਨ ਸੜਕ ਹਾਦਸਿਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੇ ਨਾਲ ਹੀ ਬੀਤੀ ਸ਼ਾਮ ਆਰਥੋਨੋਵਾ ਹਸਪਤਾਲ ਦੇ ਬਾਹਰ ਦਰਦਨਾਕ ਸੜਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਹਸਪਤਾਲ ਦੇ ਬਾਹਰ ਸੜਕ ਪਾਰ ਕਰ ਰਹੇ ਨੌਜਵਾਨ ਨੂੰ ਤੇਜ਼ ਰਫ਼ਤਾਰ ਬੱਸ ਆਪਣੇ ਨਾਲ ਘਸੀਟ ਕੇ ਲੈ ਗਈ। ਇਸ ਦਰਦਨਾਕ ਸੜਕ ਹਾਦਸੇ ‘ਚ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਇਸ ਦੇ ਨਾਲ ਹੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ। ਦਰਅਸਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਸਥਾਨਕ ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੱਸ ਨਕੋਦਰ ਵੱਲ ਜਾ ਰਹੀ ਸੀ। ਬੱਸ ਦੀ ਰਫ਼ਤਾਰ ਤੇਜ਼ ਹੋਣ ਕਾਰਨ ਡਰਾਈਵਰ ਨੇ ਪੈਦਲ ਸੜਕ ਪਾਰ ਕਰ ਰਹੇ ਨੌਜਵਾਨ ਨੂੰ ਕੁਚਲ ਦਿੱਤਾ। ਜਿਸ ਕਾਰਨ ਉਸ ਦੀ ਮੋਕੇ ਤੇ ਹੀ ਮੌਤ ਹੋ ਗਈ।ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
The post ਜਲੰਧਰ ’ਚ ਸੜਕ ਪਾਰ ਕਰ ਰਹੇ ਨੌਜਵਾਨ ਨੂੰ ਤੇਜ਼ ਰਫਤਾਰ ਬੱਸ ਨੇ ਕੁਚਲਿਆ,ਹੋਈ ਤੜਪ -ਤੜਪ ਕੇ ਮੌਤ appeared first on Welcome Punjab News.
source https://welcomepunjab.in/youth-crossing-the-road-in-jalandhar/