ਜਲੰਧਰ : ਪੰਜਾਬ ਰੋਡਵੇਜ਼ ਪਨਬਸ ਕਰਮਚਾਰੀ ਯੂਨੀਅਨ ਵੱਲੋਂ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਗਿਆ ਹੈ, ਉਥੇ ਹੀ ਸ਼ਹਿਰ ਦੀਆਂ ਸੜਕਾਂ ‘ਤੇ ਵੀ ਭਾਰੀ ਜਾਮ ਦੇਖਣ ਨੂੰ ਮਿਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਾਸਤਰੀ ਮਾਰਕੀਟ ਤੋਂ ਰੇਲਵੇ ਸਟੇਸ਼ਨ ਨੂੰ ਜਾਣ ਵਾਲੀ ਸੜਕ ਅਤੇ ਲਾਡੋਵਾਲੀ ਰੋਡ ’ਤੇ ਵੀ ਲੰਮਾ ਜਾਮ ਲੱਗਾ ਹੋਇਆ ਹੈ। ਇਸ ਦੌਰਾਨ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦੂਜੇ ਪਾਸੇ ਅੱਜ ਆਊਟ ਸੋਰਸ ਭਰਤੀ ਵਿਰੁੱਧ ਪੀ.ਏ.ਪੀ. ਚੌਕ ਵਿੱਚ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ। ਪੰਜਾਬ ਰੋਡਵੇਜ਼ ਪਨਬੱਸ ਮੁਲਾਜ਼ਮ ਯੂਨੀਅਨ ਵੱਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਠਾਨਕੋਟ ਚੌਕ, ਫਗਵਾੜਾ ਫਲਾਈਓਵਰ ਸਮੇਤ ਅੰਮ੍ਰਿਤਸਰ-ਦਿੱਲੀ ਕੌਮੀ ਮਾਰਗ ’ਤੇ ਕਈ ਥਾਵਾਂ ’ਤੇ ਸੜਕਾਂ ਜਾਮ ਕਰ ਦਿੱਤੀਆਂ ਗਈਆਂ ਹਨ।
The post Breaking News ! ਰੇਲਵੇ ਸਟੇਸ਼ਨ ਵੱਲ ਜਾਣ ਵਾਲੇ ਹੋ ਜਾਓ ਸਾਵਧਾਨ, ਇਸ ਰਸਤੇ ‘ਤੇ ਲੱਗ ਗਿਆ ਲੰਮਾ ਜਾਮ appeared first on Welcome Punjab News.
source https://welcomepunjab.in/breaking-news-going-to-the-railway-station/