ਅੰਮ੍ਰਿਤਸਰ(ਪ੍ਰਦੀਪ ਕੰਗ ): ਬਿਜਲੀ ਕੱਟਾਂ ਕਾਰਨ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਅੰਮ੍ਰਿਤਸਰ ਵਿੱਚ ਇੱਕ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।
ਹੁਣ ਬਿਜਲੀ ਜਾਣ ਤੋਂ ਪਹਿਲਾਂ ਲੋਕਾਂ ਦੇ ਫੋਨ ‘ਤੇ ਇਕ ਮੈਸੇਜ ਆਵੇਗਾ, ਜਿਸ ‘ਚ ਬਿਜਲੀ ਬੰਦ ਹੋਣ ਦੀ ਜਾਣਕਾਰੀ ਦਿੱਤੀ ਜਾਵੇਗੀ।ਲੋਕਾਂ ਨੂੰ ਮੈਸੇਜ ਰਾਹੀਂ ਦੱਸਿਆ ਜਾਵੇਗਾ ਕਿ ਬਿਜਲੀ ਕਦੋਂ ਆਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
The post ਵੱਡੀ ਖ਼ਬਰ: ਬਿਜਲੀ ਕੱਟ ਨੂੰ ਲੈਕੇ PSPCL ਨੇ ਸ਼ੁਰੂ ਕੀਤੀ ਨਵੀਂ ਸੇਵਾ, ਲੋਕਾਂ ਨੂੰ ਮਿਲੇਗਾ …. appeared first on Welcome Punjab News.
source https://welcomepunjab.in/take-the-big-news-power-cut/