ਰੂਪਨਗਰ (ਬਿਉਰੋ): ਰੂਪਨਗਰ ਨੇੜਲੇ ਪਿੰਡ ਕੋਟਲਾ ਨਿਹੰਗ ਵਿੱਚ ਇੱਕ 13 ਸਾਲਾ ਬੱਚੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕੋਟਲਾ ਨਿਹੰਗ ਦਾ 13 ਸਾਲਾ ਗੁਲਸ਼ਨ ਜੋ ਅੱਠਵੀਂ ਜਮਾਤ ਦਾ ਵਿਦਿਆਰਥੀ ਸੀ, ਬੀਤੀ ਸ਼ਾਮ ਚਾਈਨਾ ਡੋਰ ਨਾਲ ਗਲਾ ਵੱਢਣ ਕਾਰਨ ਜ਼ਖ਼ਮੀ ਹੋ ਗਿਆ। ਉਹ ਰੇਲਵੇ ਸਟੇਸ਼ਨ ਨੇੜੇ ਫਲਾਈਓਵਰ ਕੋਲ ਆਪਣੇ ਸਾਈਕਲ ’ਤੇ ਆਪਣੇ ਘਰ ਜਾ ਰਿਹਾ ਸੀ। ਜ਼ਖਮੀ ਹੋਣ ਤੋਂ ਬਾਅਦ ਉਹ ਕਿਸੇ ਤਰ੍ਹਾਂ ਆਪਣੇ ਗਲੇ ‘ਚ ਰੁਮਾਲ ਬੰਨ੍ਹ ਕੇ ਘਰ ਪਹੁੰਚਿਆ ਪਰ ਘਰ ਜਾ ਕੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰਨ ‘ਤੋਂ ਬਾਅਦ ਉਹ ਬੇਹੋਸ਼ ਹੋ ਗਿਆ। ਉਸ ਨੂੰ ਹਸਪਤਾਲ ਅਤੇ ਪੀਜੀਆਈ ਵੀ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ।ਇਸ ਦੇ ਨਾਲ ਹੀ ਇਸ ਘਟਨਾ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਚਾਈਨਾ ਡੋਰ ‘ਤੇ ਪੂਰਨ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ ।
The post 13 ਸਾਲਾ ਬੱਚੇ ਦੀ ਤੜਪ- ਤੜਪ ਕੇ ਹੋਈ ਮੋਤ,ਪਰਿਵਾਰ ‘ਚ ਮਾਤਮ ਦਾ ਮਾਹੌਲ appeared first on Welcome Punjab News.
source https://welcomepunjab.in/13-year-old-childs-year-old-year-old/