ਜਲੰਧਰ(ਵਿੱਕੀ ਸੂਰੀ): ਪੰਜਾਬ ਦੀ ਸਰਕਾਰ ਬੰਦੂਕ ਕਲਚਰ ਨੂੰ ਲੈ ਕੇ ਸਖ਼ਤ ਹੋ ਗਈ ਹੈ। ਹਾਲ ਹੀ ‘ਚ ਸਰਕਾਰ ਨੇ ਹਥਿਆਰਾਂ ਦੇ ਲਾਇਸੈਂਸ ਨੂੰ ਲੈਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ। ਜਿਸ ਤਹਿਤ ਜ਼ਿਲ੍ਹੇ ਵਿੱਚ ਅਸਲਾ ਲਾਇਸੈਂਸਾਂ ਦੀ ਸਮੀਖਿਆ ਕੀਤੀ ਗਈ। ਇਸ ਦੌਰਾਨ 391 ਲਾਇਸੈਂਸ ਬੇਲੋੜੇ ਪਾਏ ਗਏ। ਜਿਸ ਤੋਂ ਬਾਅਦ ਪੁਲਸ ਨੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਰੱਦ ਕਰ ਦਿੱਤਾ। ਇਸ ਦੇ ਨਾਲ ਹੀ ਸਮੇਂ ‘ਤੇ ਅਸਲਾ ਲਾਇਸੈਂਸ ਰੀਨਿਊ ਨਾ ਕਰਵਾਉਣ ਵਾਲੇ 438 ਲੋਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।ਪੁਲਿਸ ਦਾ ਕਹਿਣਾ ਹੈ ਕਿ ਜੇਕਰ ਜਾਰੀ ਕੀਤੇ ਨੋਟਿਸਾਂ ਦਾ ਤਸੱਲੀਬਖਸ਼ ਜਵਾਬ ਨਾ ਦਿੱਤਾ ਤਾਂ ਉਨ੍ਹਾਂ ਦੇ ਲਾਇਸੈਂਸ ਵੀ ਰੱਦ ਕਰ ਦਿੱਤੇ ਜਾਣਗੇ। ਡੀਸੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸੱਤ ਹਜ਼ਾਰ ਦੇ ਕਰੀਬ ਅਸਲਾ ਲਾਇਸੈਂਸ ਧਾਰਕ ਹਨ। ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਵਿੱਚ ਅਸਲਾ ਲਾਇਸੈਂਸ ਲੈਣ ਵਾਲੇ ਵਿਅਕਤੀਆਂ ਦੀ ਪੜਤਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਪੁਲੀਸ ਵਿਭਾਗ ਅਤੇ ਅਸਲਾ ਸ਼ਾਖਾ ਵੱਲੋਂ ਸਾਂਝੇ ਤੌਰ ’ਤੇ ਕੰਮ ਕੀਤਾ ਜਾ ਰਿਹਾ ਹੈ। ਕਈ ਲੋਕਾਂ ਨੇ ਬਿਨਾਂ ਲੋੜ ਤੋਂ ਹੀ ਹਥਿਆਰਾਂ ਦੇ ਲਾਇਸੈਂਸ ਹਾਸਲ ਕਰ ਲਏ ਸਨ।
The post ਜਲੰਧਰ ਪੁਲਸ ਬੰਦੂਕ ਕਲਚਰ ਨੂੰ ਲੈ ਕੇ ਹੋਈ ਸਖ਼ਤ,391 ਲਾਇਸੈਂਸ ਕੀਤੇ ਰੱਦ,ਨਵੇਂ ਦਿਸ਼ਾ-ਨਿਰਦੇਸ਼ ਜਾਰੀ appeared first on Welcome Punjab News.
source https://welcomepunjab.in/jalandhar-police-gun-culture-to/