ਨੈਸ਼ਨਲ ਡੈਸਕ(ਵਿਪਨ ਮਿੱਤਲ): ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਇਕ ਗੁਰਦੁਆਰਾ ਸਾਹਿਬ ‘ਚੋਂ ਲੜਕੀ ਦੀ ਲਾਸ਼ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਸ਼ਰਧਾਲੂ ਇੱਥੋਂ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਏ ਹੋਏ ਸਨ। ਉਨ੍ਹਾਂ ਝੀਲ ਵਿੱਚ ਇੱਕ ਲੜਕੀ ਦੀ ਲਾਸ਼ ਤੈਰਦੀ ਦੇਖੀ। ਲੜਕੀ ਦੀ ਉਮਰ ਕਰੀਬ 23 ਸਾਲ ਜਾਪਦੀ ਹੈ। ਮ੍ਰਿਤਕਾ ਨੇ ਹੱਥਾਂ ਵਿੱਚ ਚੂੜਾ ਪਾਇਆ ਹੋਇਆ ਹੈ। ਜਿਸ ਕਾਰਨ ਲੱਗਦਾ ਹੈ ਕਿ ਲੜਕੀ ਦਾ ਕੁਝ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਘਟਨਾ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ ਅਤੇ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਪੁਲਸ ਨੇਂ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

The post Big News: ਪੰਜਾਬ ਦੇ ਇਸ ਗੁਰਦੁਆਰਾ ਸਾਹਿਬ ’ਚ ਮਿਲੀ ਲੜਕੀ ਦੀ ਲਾਸ਼,ਦੇਖੋ ਤਸਵੀਰ appeared first on Welcome Punjab News.
source https://welcomepunjab.in/big-news-punjab-de-this-gurdwara-sah/