ਚੰਡੀਗੜ੍ਹ(ਬਿਉਰੋ): ਪੰਜਾਬ ਦੇ ਸਾਬਕਾ ਡਿਪਟੀ ਸੀਐੱਮ ਓਮ ਪ੍ਰਕਾਸ਼ ਸੋਨੀ ‘ਤੇ ਵਿਜੀਲੈਂਸ ਨੇ ਸ਼ਿਕੰਜਾ ਕੱਸ ਲਿਆ ਹੈ। ਸੂਤਰਾਂ ਮੁਤਾਬਕ ਵਿਜੀਲੈਂਸ ਨੇ ਸਾਬਕਾ ਡਿਪਟੀ ਸੀਐੱਮ ਓਪੀ ਸੋਨੀ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਦੀ ਟੀਮ ਨੇ ਸਾਬਕਾ ਡਿਪਟੀ ਮੁੱਖ ਮੰਤਰੀ ਓਪੀ ਸੋਨੀ ਖਿਲਾਫ ਸਰੋਤਾਂ ਤੋਂ ਵਧ ਆਮਦਨ ਦੇ ਮਾਮਲੇ ਵਿਚ ਜਾਂਚ ਸ਼ੁਰੂ ਕੀਤੀ ਹੈ। ਵਿਜੀਲੈਂਸ ਨੇ ਕਾਂਗਰਸੀ ਆਗੂ ਸੋਨੀ ਦੀਆਂ ਨਾਮੀ ਤੇ ਬੇਨਾਮੀ ਜਾਇਦਾਦਾਂ ਦਾ ਪੁਲੰਦਾ ਤਿਆਰ ਕੀਤਾ ਹੈ। ਸੂਤਰ ਦੱਸਦੇ ਹਨ ਕਿ ਕਾਂਗਰਸੀ ਆਗੂ ਸੋਨੀ ਦੇ ਨੇੜਲਿਆਂ ਅਤੇ ਰਿਸ਼ਤੇਦਾਰਾਂ ਦੀ ਸ਼ਨਾਖਤ ਕਰਨ ਮਗਰੋਂ ਉਨ੍ਹਾਂ ਦੇ ਨਾਮ ’ਤੇ ਖਰੀਦੀਆਂ ਜਾਇਦਾਦਾਂ ਦੀ ਸੂਚੀ ਤਿਆਰ ਕੀਤੀ ਗਈ ਹੈ।ਜਾਣਕਾਰੀ ਮੁਤਾਬਕ ਕਾਂਗਰਸ ਦੇ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੂੰ ਜਾਂਚ ਲਈ ਬੁਲਾਇਆ ਗਿਆ ਹੈ। ਹਾਲਾਂਕਿ ਉਨ੍ਹਾਂ ਨੂੰ ਕਿਸ ਮਾਮਲੇ ‘ਚ ਤਲਬ ਕੀਤਾ ਗਿਆ ਹੈ, ਜਿਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
The post Big News ! ਪੰਜਾਬ ਦੇ ਸਾਬਕਾ ਡਿਪਟੀ ਸੀਐੱਮ ਨੂੰ ਵਿਜੀਲੈਂਸ ਵਲੋਂ ਨੋਟਿਸ ਜਾਰੀ,ਹੋਣਾਂ ਪਵੇਗਾ ਪੇਸ਼ appeared first on Welcome Punjab News.
source https://welcomepunjab.in/big-news-former-deputy-ca-of-punjab/