Big News,ਨੈਸ਼ਨਲ ਹਾਈਵੇ ‘ਤੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ,ਦੇਖੋ ਤਸਵੀਰ

0

ਇਲਾਕੇ ’ਚ ਫੈਲੀ ਦਹਿਸ਼ਤ 

ਬਟਾਲਾ (ਸੁਖਦੇਵ ਮੋਨੂੰ): ਪੰਜਾਬ ਵਿਚ ਦਿਨੋ ਦਿਨ ਅਪਰਾਧ ਅਤੇ ਕਤਲ ਨਾਲ ਜੁੜੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਤਾਜਾ ਮਾਮਲਾ ਬਟਾਲਾ ਤੋ ਸਾਹਮਣੇ ਆਇਆ ਹੈ ਜਿੱਥੇ ਨੈਸ਼ਨਲ ਹਾਈਵੇ ‘ਤੇ ਅਕਾਲੀ ਆਗੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਹ ਆਪਣੇ ਦੋਸਤ ਨਾਲ ਕਾਰ ਰਾਹੀਂ ਅੰਮ੍ਰਿਤਸਰ ਆ ਰਹੇ ਸਨ। ਜ਼ਖ਼ਮੀ ਹਾਲਤ ਵਿੱਚ ਅਕਾਲੀ ਆਗੂ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਪਠਾਨਕੋਟ-ਅੰਮ੍ਰਿਤਸਰ ਹਾਈਵੇ ‘ਤੇ ਬਟਾਲਾ ਅਧੀਨ ਪੈਂਦੇ ਪਿੰਡ ਸ਼ੇਖੋਪੁਰ ਦੀ ਹੈ। ਮ੍ਰਿਤਕ ਦੀ ਪਛਾਣ ਅਕਾਲੀ ਆਗੂ ਅਜੀਤਪਾਲ ਸਿੰਘ ਵਜੋਂ ਹੋਈ ਹੈ। ਦੇਰ ਰਾਤ ਉਹ ਆਪਣੇ ਦੋਸਤ ਅੰਮ੍ਰਿਤਪਾਲ ਸਿੰਘ ਨਾਲ ਕਿਸੇ ਪ੍ਰੋਗਰਾਮ ਤੋਂ ਵਾਪਸ ਆ ਰਹੇ ਸਨ।

ਉਨ੍ਹਾਂ ਪਿੰਡ ਸ਼ੇਖੋਪੁਰ ਨੇੜੇ ਗੱਡੀ ਹਾਈਵੇਅ ’ਤੇ ਰੋਕੀ ਤਾਂ ਇਸ ਦੌਰਾਨ ਪਿੱਛੇ ਤੋਂ ਇਕ ਕਾਰ ਮੌਜੂਦ ਲੋਕਾਂ ਨੇ ਉਨ੍ਹਾਂ ‘ਤੇ ਕਰੀਬ ਤਿੰਨ ਰਾਉਂਡ ਫਾਇਰ ਕੀਤੇ। ਇਸ ਦੋਰਾਨ ਅਕਾਲੀ ਆਗੂ ਜ਼ਖਮੀ ਹੋ ਗਿਆ ਤੇ ਉਨ੍ਹਾਂ ਦਾ ਦੋਸਤ ਅੰਮ੍ਰਿਤਪਾਲ ਤੁਰੰਤ ਅਜੀਤਪਾਲ ਨੂੰ ਆਪਣੇ ਨਾਲ ਅੰਮ੍ਰਿਤਸਰ ਲੈ ਗਿਆ ਪਰ ਹਸਪਤਾਲ ‘ਚ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

The post Big News,ਨੈਸ਼ਨਲ ਹਾਈਵੇ ‘ਤੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ,ਦੇਖੋ ਤਸਵੀਰ appeared first on Welcome Punjab News.



source https://welcomepunjab.in/big-news-untimely-fire-on-the-n/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top