ਜਲੰਧਰ ’ਚ ਅੱਜ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ,ਜਾਣਕਾਰੀ ਲਈ ਹੈਲਪਲਾਈਨ ਨੰ.

0

ਜਲੰਧਰ(ਬਿਉਰੋ)-ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਕੱਲ ਸ਼ੁੱਕਰਵਾਰ ਨੂੰ ਆਪਣੇ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਨੌਜਵਾਨਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ ਕੀਤੀ ਜਾਵੇਗੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਣਜੀਤ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਐਕਸਿਸ ਬੈਂਕ ਅਤੇ ਰੂਟਸ ਆਯੂਰਵੈਦਿਕ ਕੰਪਨੀਆਂ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸ਼ਿਰਕਤ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਰਿਲੇਸ਼ਨਸ਼ਿਪ ਅਫ਼ਸਰ/ਸੇਲਜ਼ ਐਗਜ਼ੀਕਿਊਟਿਵ/ਡਿਵੈਲਪਮੈਂਟ ਮੈਨੇਜਰ ਦੀਆਂ ਅਸਾਮੀਆਂ ਲਈ ਦੱਸਵੀਂ/ਬਾਰ੍ਹਵੀਂ/ਗ੍ਰੈਜੂਏਸ਼ਨ ਵਿੱਦਿਅਕ ਯੋਗਤਾ ਵਾਲੇ 18-35 ਸਾਲ ਉਮਰ ਦੇ ਨੌਜਵਾਨ ਲੜਕੇ-ਲੜਕੀਆਂ ਭਾਗ ਲੈ ਸਕਦੇ ਹਨ।
ਉਨ੍ਹਾਂ ਨੌਜਵਾਨਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਕੈਂਪ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪਲਾਈਨ ਨੰ. 90569-20100 ’ਤੇ ਸੰਪਰਕ ਕਰ ਸਕਦੇ ਹਨ।

 

The post ਜਲੰਧਰ ’ਚ ਅੱਜ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ,ਜਾਣਕਾਰੀ ਲਈ ਹੈਲਪਲਾਈਨ ਨੰ. appeared first on Welcome Punjab News.



source https://welcomepunjab.in/jalandhar-in-aj-zilha-roz/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top