ਪੰਜਾਬ ਡੈਸਕ- ਲਾਇਸੈਂਸੀ ਹਥਿਆਰਾਂ ਨੂੰ ਲੈਕੇ ਸਰਕਾਰ ਦੀ ਸਖ਼ਤੀ ਤੋਂ ਬਾਅਦ ਹੁਣ ਮੁਹਾਲੀ ਜ਼ਿਲ੍ਹੇ ਵਿੱਚ ਵੀ ਡੀਸੀ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪੁਲਸ ਸਖ਼ਤੀ ਕਰਦੀ ਨਜ਼ਰ ਆ ਰਹੀ ਹੈ। ਜਾਣਕਾਰੀ ਦਿੰਦਿਆਂ ਐਸ.ਐਸ.ਪੀ ਮੁਹਾਲੀ ਸੰਦੀਪ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਤੋਂ ਬਾਅਦ ਕਿਸੇ ਵੀ ਸਮਾਗਮ, ਧਾਰਮਿਕ ਸਥਾਨ ਜਾਂ ਪ੍ਰਦਰਸ਼ਨ ਮੌਕੇ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਐਸ.ਐਸ.ਪੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਲਾਇਸੰਸ ਧਾਰਕਾਂ ਦੀ ਮੁਕੰਮਲ ਸੂਚੀ ਤਿਆਰ ਕਰ ਲਈ ਗਈ ਹੈ ਅਤੇ ਹੁਣ ਪਹਿਲ ਦੇ ਆਧਾਰ ‘ਤੇ ਲਾਇਸੈਂਸਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਲਾਇਸੈਂਸ ਧਾਰਕ ਦੀ ਵੈਰੀਫਿਕੇਸ਼ਨ ਨੂੰ ਲੈਕੇ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਹਥਿਆਰ ਰੱਖਣ ਦਾ ਉਨ੍ਹਾਂ ਕੋਲ ਆਖਿਰ ਕੀ ਕਾਰਨ ਹੈ, ਇਸ ‘ਤੇ ਵੀ ਕੰਮ ਕੀਤਾ ਜਾ ਰਿਹਾ ਹੈ।ਉਨ੍ਹਾਂ ਸਖ਼ਤ ਹਦਾਇਤ ਕੀਤੀ ਕਿ ਜੇਕਰ ਕੋਈ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਪ੍ਰਦਰਸ਼ਨੀ ਕਰਦਾ ਹੈ ਤਾਂ ਉਸ ਖ਼ਿਲਾਫ਼ ਵੀ ਕੇਸ ਦਰਜ ਕੀਤਾ ਜਾਵੇਗਾ।
The post ਲਾਇਸੈਂਸੀ ਹਥਿਆਰਾਂ ਨੂੰ ਲੈਕੇ ਸਰਕਾਰ ਦੀ ਸਖ਼ਤੀ,ਪ੍ਰਦਰਸ਼ਨੀ ‘ਤੇ ਹੋਵੇਗੀ ਕਾਰਵਾਈ appeared first on Welcome Punjab News.
source https://welcomepunjab.in/arms-of-exhibition/