ਜਲੰਧਰ(ਵਿੱਕੀ ਸੂਰੀ): ਪੰਜਾਬ ‘ਚ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਪੁਲਸ ਨੇ ਸਖਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਥਾਣਾ ਨੰਬਰ 7 ਦੀ ਪੁਲਸ ਨੇ ਗੜਾ ਰੋਡ ਇਲਾਕੇ ’ਚ ਅਚਨਚੇਤ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਐਸਪੀ ਮਾਡਲ ਟਾਊਨ ਦੀ ਅਗਵਾਈ ਹੇਠ ਥਾਣਾ 7 ਦੇ ਐਸਐਚਓ ਰਾਜੇਸ਼ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਨੇ ਅੱਜ ਨਸ਼ਾ ਤਸਕਰਾਂ ਖ਼ਿਲਾਫ਼ ਚੈਕਿੰਗ ਅਭਿਆਨ ਚਲਾਇਆ। ਪੁਲਿਸ ਵੱਲੋਂ ਚਲਾਏ ਗਏ ਇਸ ਸਰਚ ਆਪ੍ਰੇਸ਼ਨ ਦੌਰਾਨ ਲੋਕਾਂ ਦੇ ਘਰਾਂ ਵਿੱਚ ਵੜ ਕੇ ਚੈਕਿੰਗ ਕੀਤੀ ਗਈ।ਇਸ ਦੌਰਾਨ ਪੁਲਸ ਨੇ ਕੁਝ ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ। ਹਾਲਾਂਕਿ ਇਸ ਤਲਾਸ਼ੀ ਸਬੰਧੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਰੁਟੀਨ ਚੈਕਿੰਗ ਸੀ। ਇਸ ਦੌਰਾਨ ਪੁਲਿਸ ਨੂੰ ਕਿਸੇ ਕਿਸਮ ਦਾ ਨਸ਼ਾ ਜਾਂ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਦੱਸ ਦੇਈਏ ਕਿ ਇਸ ਤਲਾਸ਼ੀ ਦੌਰਾਨ ਪੁਲਿਸ ਵੱਲੋਂ ਕੁਝ ਘਰਾਂ ਦੀ ਅਚਾਨਕ ਚੈਕਿੰਗ ਕੀਤੀ ਗਈ। ਇਸ ਦੌਰਾਨ ਪੁਲੀਸ ਨੇ ਲੋਕਾਂ ਦੇ ਘਰਾਂ ਵਿੱਚ ਬੈੱਡ, ਅਲਮੀਰਾ ਅਤੇ ਸਟੋਰ ਰੂਮਾਂ ਦੀ ਤਲਾਸ਼ੀ ਲਈ।
The post ਜਲੰਧਰ ਪੁਲਸ ਵਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ,ਘਰਾਂ ‘ਚ ਵੜ ਕੇ ਕੀਤੀ ਗਈ ਚੈਕਿੰਗ appeared first on Welcome Punjab News.
source https://welcomepunjab.in/jalandhar-police-drug-trafficker/