ਸਿਵਲ ਹਸਪਤਾਲ ਇਲਾਜ ਲਈ ਲਿਆਂਦਾ ਹਵਾਲਾਤੀ ਪੁਲਸ ਨੂੰ ਚਕਮਾ ਦੇ ਕੇ ਹੋਇਆ ਫਰਾਰ

0

ਲੁਧਿਆਣਾ(ਬਿਉਰੋ)-: ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਤਾਜਪੁਰ ਰੋਡ ਸਥਿਤ ਕੇਂਦਰੀ ਜੇਲ੍ਹ ਵਿੱਚੋਂ ਅੱਜ ਸਵੇਰੇ ਇਲਾਜ ਲਈ ਲਿਆਂਦਾ ਹਵਾਲਾਤੀ ਪੁਲਸ ਨੂੰ ਚਕਮਾ ਦੇ ਕੇ ਸਿਵਲ ਹਸਪਤਾਲ ਵਿੱਚੋਂ ਫਰਾਰ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬਿਹਾਰ ਦਾ ਰਹਿਣ ਵਾਲਾ ਸ਼ਤਰੂਘਨ ਕਤਲ ਦੇ ਦੋਸ਼ ਵਿੱਚ 2021 ਤੋਂ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਖੰਨਾ ਦੀ ਪੁਲਸ ਉਕਤ ਕੈਦੀ ਨੂੰ ਕੇਂਦਰੀ ਜੇਲ੍ਹ ਵਿੱਚੋਂ ਇਲਾਜ ਲਈ ਸਿਵਲ ਹਸਪਤਾਲ ਲੈਕੇ ਆਈ, ਜਿੱਥੇ ਉਹ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸੂਤਰਾਂ ਮੁਤਾਬਕ ਪੁਲਸ ਮੁਲਾਜ਼ਮਾਂ ਦੀ ਅਣਗਹਿਲੀ ਕਾਰਨ ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਿਆ।

The post ਸਿਵਲ ਹਸਪਤਾਲ ਇਲਾਜ ਲਈ ਲਿਆਂਦਾ ਹਵਾਲਾਤੀ ਪੁਲਸ ਨੂੰ ਚਕਮਾ ਦੇ ਕੇ ਹੋਇਆ ਫਰਾਰ appeared first on Welcome Punjab News.



source https://welcomepunjab.in/civil-hospital-brought-for-treatment-2/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top