ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇਂ ਡੀਜੀਪੀ ਨਾਲ ਕੀਤੀ ਮੁਲਾਕਾਤ ਤੋਂ ਬਾਅਦ ਪ੍ਰਸ਼ੰਸਕਾ ਲਈ ਕੀਤਾ ਇਹ ਐਲਾਨ

0

ਚੰਡੀਗੜ੍ਹ(ਬਿਉਰੋ): ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨਜੀਤ ਕੌਰ ਨੇ ਅੱਜ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਡੀਜੀਪੀ ਤੋਂ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕੀਤੀ। ਮੀਟਿੰਗ ਤੋਂ ਬਾਅਦ ਉਹ ਦੂਰੀ ਬਣਾ ਕੇ ਮੀਡੀਆ ਨਾਲ ਗੱਲਬਾਤ ਕੀਤੇ ਬਿਨਾਂ ਹੀ ਚਲੇ ਗਏ।ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ ਪਰਿਵਾਰ 5 ਮਹੀਨਿਆਂ ਤੋਂ ਇਨਸਾਫ਼ ਦੀ ਗੁਹਾਰ ਲਗਾ ਰਿਹਾ ਹੈ। ਇਸੇ ਦੌਰਾਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ ਘਰ ਵਿੱਚ ਦਸਤਖਤ ਵਾਲਾ ਰਜਿਸਟਰ ਲਗਾਉਣ ਜਾ ਰਹੇ ਹਨ। ਇਸ ਰਜਿਸਟਰ ‘ਤੇ ਮੂਸੇਵਾਲਾ ਦੇ ਪ੍ਰਸ਼ੰਸਕ ਆਪਣੀਆਂ ਭਾਵਨਾਵਾਂ ਲਿਖਣਗੇ। 1 ਲੱਖ ਦੇ ਕਰੀਬ ਦਸਤਖਤ ਪੂਰੇ ਹੁੰਦੇ ਹੀ ਇਸ ਰਜਿਸਟਰ ਨੂੰ ਅਦਾਲਤ ‘ਚ ਜੱਜ ਸਾਹਮਣੇ ਪੇਸ਼ ਕੀਤਾ ਜਾਵੇਗਾ। ਜੱਜ ਸਾਹਿਬ ਨੂੰ ਅਪੀਲ ਕੀਤੀ ਜਾਵੇਗੀ ਕਿ ਮੂਸੇਵਾਲਾ ਦੀ ਮੌਤ ਲਈ ਉਨ੍ਹਾਂ ਦਾ ਪਰਿਵਾਰ ਹੀ ਨਹੀਂ ਸਗੋਂ ਉਨ੍ਹਾਂ ਦੇ ਸਾਰੇ ਚਹੇਤੇ ਇਨਸਾਫ ਦੀ ਮੰਗ ਕਰ ਰਹੇ ਹਨ।

 

The post ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇਂ ਡੀਜੀਪੀ ਨਾਲ ਕੀਤੀ ਮੁਲਾਕਾਤ ਤੋਂ ਬਾਅਦ ਪ੍ਰਸ਼ੰਸਕਾ ਲਈ ਕੀਤਾ ਇਹ ਐਲਾਨ appeared first on Welcome Punjab News.



source https://welcomepunjab.in/sidhu-musewala-de-pita-bal/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top