ਪੰਜਾਬ ਦੀ ਮਸ਼ਹੂਰ ਅਦਾਕਾਰਾ ਦਲਜੀਤ ਕੌਰ ਨੇ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ ਹੈ। ਵੀਰਵਾਰ ਸਵੇਰੇ ਕਸਬਾ ਸੁਧਾਰ ਬਾਜ਼ਾਰ ‘ਚ ਦਲਜੀਤ ਕੌਰ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣ ਪੂਰੇ ਪੰਜਾਬੀ ਸਿਨੇਮਾ ਜਗਤ ‘ਚ ਸੋਗ ਦੀ ਲਹਿਰ ਹੈ।
ਦੱਸਿਆ ਜਾ ਰਿਹਾ ਹੈ ਕਿ ਦਲਜੀਤ ਕੌਰ (69) ਕਾਫੀ ਸਮੇਂ ਤੋਂ ਬਿਮਾਰ ਸੀ। ਦਲਜੀਤ ਨੇ ਪੰਜਾਬੀ ਫਿਲਮ ਸਿੰਗ ਵਰਸੀਸ ਕੌਰ ਵਿੱਚ ਗਿੱਪੀ ਗਰੇਵਾਲ ਦੀ ਮਾਂ ਦਾ ਕਿਰਦਾਰ ਨਿਭਾਇਆ ਸੀ। ਦੱਸ ਦੇਈਏ ਕਿ ਦਲਜੀਤ ਕੌਰ ਨੇ 10 ਤੋਂ ਵੱਧ ਹਿੰਦੀ ਅਤੇ 70 ਤੋਂ ਵੱਧ ਪੰਜਾਬੀ ਫ਼ਿਲਮਾਂ ਵਿੱਚ ਕੰਮ ਕੀਤਾ ਹੈ। ਦਲਜੀਤ ਕੌਰ, ਦਿੱਲੀ ਤੋਂ ਇੱਕ ਲੇਡੀ ਸ਼੍ਰੀ ਰਾਮ ਕਾਲਜ ਦੀ ਗ੍ਰੈਜੂਏਟ, ਨੇ ਪੁਣੇ ਫਿਲਮ ਇੰਸਟੀਚਿਊਟ ਵਿੱਚ ਆਪਣੀ ਅਦਾਕਾਰੀ ਦੀ ਸ਼ੁਰੂਆਤ ਕੀਤੀ।ਦਲਜੀਤ ਕੌਰ ਆਪਣੇ ਸਮੇਂ ਵਿੱਚ ਪੰਜਾਬੀ ਫ਼ਿਲਮਾਂ ਦੀ ਹੇਮਾ ਮਾਲਿਨੀ ਵਜੋਂ ਜਾਣੀ ਜਾਂਦੀ ਸੀ। ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਸੁਪਰਹਿੱਟ ਫਿਲਮਾਂ ਦਿੱਤੀਆਂ ਹਨ। ਉਹ ਕਈ ਸਾਲਾਂ ਤੋਂ ਲੋਕਾਂ ਦੇ ਦਿਲਾਂ ‘ਤੇ ਰਾਜ ਕਰਦੀ ਰਹੀ ਹੈ ਅਤੇ ਅੱਜ ਹਰ ਅੱਖ ‘ਚ ਹੰਝੂ ਲੈ ਆਈ ਹੈ।
The post ਫਿਲਮ ਇੰਡਸਟਰੀ ਨੂੰ ਵੱਡਾ ਝੱਟਕਾ,ਪੰਜਾਬ ਦੀ ਮਸ਼ਹੂਰ ਅਦਾਕਾਰਾ ਦਲਜੀਤ ਕੌਰ ਦਾ ਹੋਇਆ ਦਿਹਾਂਤ appeared first on Welcome Punjab News.
source https://welcomepunjab.in/punjabi-film-industry-to-w/