ਜਲੰਧਰ(ਵਿੱਕੀ ਸੂਰੀ)- ਬਸਤੀ ਸ਼ੇਖ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਲਾਗੇ ਦੇ ਰਹਿਣ ਵਾਲੇ ਸ. ਅਮਰੀਕ ਸਿੰਘ ਜੀ ਸਪੁੱਤਰ ਮੋਹਨ ਸਿੰਘ ਸੋਹਣਾ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਸਾਨੂੰ ਸਦੀਵੀ ਵਿਛੋੜਾ ਦੇ ਗਏ। ਇਸ ਦੁੱਖਦਾਈ ਖਬਰ ਨਾਲ ਉਨ੍ਹਾਂ ਦਾ ਪਰਿਵਾਰ ਸਦਮੇ ਵਿੱਚ ਹੈ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਦੇ ਭਰਾ ਹਰਦੇਵ ਸਿੰਘ ਗੋਲਾ ਨੇ ਸਾਡੇ ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ.ਅਮਰੀਕ ਸਿੰਘ ਜੀ ਲੰਬੇ ਸਮੇਂ ਤੋਂ ਬਿਮਾਰ ਸਨ ਤੇ ਅੱਜ ਸਵੇਰੇ ਅਚਾਨਕ ਅਕਾਲ ਚਲਾਣਾ ਕਰ ਗਏ। ਸ. ਅਮਰੀਕ ਸਿੰਘ ਜੀ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਅੱਜ 25 ਨਵੰਬਰ 2022 ਦੁਪਹਿਰ 2 ;30 ਵਜੇ ਬਸਤੀ ਸ਼ੇਖ, ਘਾਹ ਮੰਡੀ, ਚੁੰਗੀ ਨੇੜੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਮੌਕੇ ਤੇ ਪਹੁੰਚੇ ਸਾਬਕਾ ਕੌਂਸਲਰ ਮਨਜੀਤ ਸਿੰਘ ਟੀਟੂ ਤੇ ਇੰਦਰ ਸਿੰਘ (ਮਿਸ਼ਰੀ ) ਨੇ ਇਸ ਦੁੱਖ ਦੀ ਘੜੀ ਦੇ ਵਿੱਚ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸਾਬਕਾ ਕੌਂਸਲਰ ਮਨਜੀਤ ਸਿੰਘ ਟੀਟੂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ. ਅਮਰੀਕ ਸਿੰਘ ਜੀ ਬਹੁਤ ਹੀ ਦਿਆਲੂ ਅਤੇ ਨੇਕ ਸੁਭਾਅ ਦੇ ਮਾਲਕ ਸਨ, ਜੋ ਸਾਨੂੰ ਸਭ ਨੂੰ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ’ਚ ਜਾ ਬਿਰਾਜੇ ਹਨ ਅਤੇ ਅਸੀਂ ਗੁਰੂ ਸਾਹਿਬ ਅੱਗੇ ਅਰਦਾਸ ਕਰਦੇ ਹਾਂ ਕਿ ਵਾਹਿਗੁਰੂ ਜੀ ਉਨ੍ਹਾਂ ਨੂੰ ਆਪਣੇ ਚਰਨਾਂ ’ਚ ਨਿਵਾਸ ਦੇਵੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
The post ਬੁਰੀ ਖਬਰ,ਨਹੀਂ ਰਹੇ ਬਸਤੀ ਸ਼ੇਖ ਦੇ ਸ. ਅਮਰੀਕ ਸਿੰਘ ਜੀ appeared first on Welcome Punjab News.
source https://welcomepunjab.in/no-bad-news/