‘ਬੱਚੇ ਦੀ ਲਾਸ਼ ਮਿਲਣ ਨਾਲ ਲੋਕਾਂ ‘ਚ ਸਨਸਨੀ ਫੈਲ ਗਈ’
ਚੰਡੀਗੜ੍ਹ(ਬਿਉਰੋ) – ਚੰਡੀਗੜ੍ਹ ਦੀ ਸੁਖਨਾ ਝੀਲ ਹੁਣ ਲਾਸ਼ਾਂ ਨੂੰ ਲੈ ਕੇ ਸੁਰਖੀਆਂ ‘ਚ ਆ ਰਹੀ ਹੈ। ਬੀਤੀ 28 ਅਕਤੂਬਰ ਨੂੰ ਇੱਥੇ ਜਲੰਧਰ ਦੀ ਇੱਕ ਕੁੜੀ ਦੀ ਲਾਸ਼ ਮਿਲੀ ਸੀ ਅਤੇ ਹੁਣ ਇੱਥੇ ਇੱਕ ਬੱਚੇ ਦੀ ਲਾਸ਼ ਮਿਲਣ ਨਾਲ ਹੜਕੰਪ ਮਚ ਗਿਆ ਹੈ। ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਮ੍ਰਿਤਕ ਬੱਚੇ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਮੁੱਢਲੀ ਜਾਂਚ ਵਿੱਚ ਬੱਚੇ ਦੀ ਉਮਰ 6 ਤੋਂ 7 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਪੁਲਸ ਵਲੋਂ ਬੱਚੇ ਦੀ ਪਛਾਣ ਕਰਨ ਲਈ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸੈਕਟਰ-16 ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਬੱਚੇ ਦੇ ਸਰੀਰ ‘ਤੇ ਕਿਸੇ ਤਰ੍ਹਾਂ ਦਾ ਕੋਈ ਨਿਸ਼ਾਨ ਨਹੀਂ ਮਿਲਿਆ ਹੈ। ਦੱਸ ਦੇਈਏ ਕਿ ਮੰਗਲਵਾਰ ਦੁਪਹਿਰ ਨੂੰ ਇਸ ਮ੍ਰਿਤਕ ਬੱਚੇ ਨੂੰ ਝੀਲ ਦੇ ਪਾਣੀ ਵਿੱਚ ਦੇਖਿਆ ਗਿਆ ਸੀ। ਜਿਸ ਤੋਂ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਗਈ। ਇਸ ਦੇ ਨਾਲ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਬੱਚੇ ਨੂੰ ਝੀਲ ਦੇ ਪਾਣੀ ‘ਚੋਂ ਬਾਹਰ ਕੱਢਿਆ ਅਤੇ ਤੁਰੰਤ ਸੈਕਟਰ-16 ਦੇ ਹਸਪਤਾਲ ਪਹੁੰਚਾਇਆ ਅਤੇ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
The post ਘੁੰਮਣ-ਫਿਰਨ ਲਈ ਮਸ਼ਹੂਰ ਇਹ ਜਗ੍ਹਾ ਹੁਣ ਲਾਸ਼ਾਂ ਨੂੰ ਲੈ ਕੇ ਆ ਰਹੀ ਸੁਰਖੀਆਂ ‘ਚ, ਮਾਸੂਮ ਬੱਚੇ ਦੀ ਮਿਲੀ ਲਾਸ਼ appeared first on Welcome Punjab News.
source https://welcomepunjab.in/famous-for-visiting-lake-hu/