ਜਲੰਧਰ (ਵਿੱਕੀ ਸੂਰੀ)- ਬਸਤੀ ਸ਼ੇਖ ਤੋਂ ਇਕ ਬਹੁਤ ਹੀ ਬੁਰੀ ਖ਼ਬਰ ਸਾਹਮਣੇ ਆਈ ਹੈ ਕਿ ਸ.ਚਰਨਜੀਤ ਸਿੰਘ ਮੱਕੜ ਮਨਜੀਤ ਨਗਰ 58 ਤੋਂ ਅੱਜ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਇਸ ਦੁੱਖਦਾਈ ਖਬਰ ਨਾਲ ਉਨ੍ਹਾਂ ਦਾ ਪਰਿਵਾਰ ਸਦਮੇ ਵਿੱਚ ਹੈ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਸ.ਚਰਨਜੀਤ ਸਿੰਘ ਮੱਕੜ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ 22 ਨਵੰਬਰ 2022 ਦਿਨ ਮੰਗਲਵਾਰ ਸਵੇਰੇ 10 ਵਜੇ ਬਸਤੀ ਸ਼ੇਖ(ਮਾਡਲ ਹਾਊਸ ਰੋਡ ) ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਕੌਂਸਲਰ ਮਨਜੀਤ ਸਿੰਘ ਟੀਟੂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ.ਚਰਨਜੀਤ ਸਿੰਘ ਮੱਕੜ ਜੀ ਬਹੁਤ ਹੀ ਦਿਆਲੂ ਅਤੇ ਨੇਕ ਸੁਭਾਅ ਵਾਲੇ ਇਨਸਾਨ ਸਨ, ਜੋ ਸਾਨੂੰ ਸਭ ਨੂੰ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ’ਚ ਜਾ ਬਿਰਾਜੇ ਹਨ ਅਤੇ ਅਸੀਂ ਗੁਰੂ ਸਾਹਿਬ ਅੱਗੇ ਅਰਦਾਸ ਕਰਦੇ ਹਾਂ ਕਿ ਵਾਹਿਗੁਰੂ ਜੀ ਉਨ੍ਹਾਂ ਨੂੰ ਆਪਣੇ ਚਰਨਾਂ ’ਚ ਨਿਵਾਸ ਦੇਵੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ੇ।
The post ਬੁਰੀ ਖਬਰ – ਨਹੀਂ ਰਹੇ ਬਸਤੀ ਸ਼ੇਖ ਦੇ ਸ.ਚਰਨਜੀਤ ਸਿੰਘ ਮੱਕੜ appeared first on Welcome Punjab News.
source https://welcomepunjab.in/bad-news-not-remaining-basti-she/