ਪੰਜਾਬ ਵਾਸੀਆਂ ਲਈ ਖੁਸ਼ਖਬਰੀ, ਹੁਣ ਘਰ ਬੈਠੇ ਹੀ ਲੈ ਸਕਣਗੇ ਇਸ ਸਕੀਮ ਦਾ ਲਾਭ

0

ਚੰਡੀਗੜ੍ਹ (ਬਿਉਰੋ) : ਪੰਜਾਬ ਦੇ ਲੋਕ ਹੁਣ ਘਰ ਬੈਠੇ ”ਆਸ਼ੀਰਵਾਦ ਸਕੀਮ” ਦਾ ਲਾਭ ਲੈ ਸਕਣਗੇ। ਸੂਬੇ ਦੇ ਲੋਕਾਂ ਨੂੰ ਆਨਲਾਈਨ ਸਹੂਲਤਾਂ ਦੇਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਇੱਕ ਨਵੀਂ ਪਹਿਲ ਕਰਦਿਆਂ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਨਾਲ ਸਬੰਧਤ ਪੋਰਟਲ ਸ਼ੁਰੂ ਕਰਕੇ ਇੱਕ ਅਹਿਮ ਉਪਰਾਲਾ ਕੀਤਾ ਗਿਆ ਹੈ। ਪੰਜਾਬ ਭਵਨ ਵਿਖੇ ਪੋਰਟਲ ਦੀ ਸ਼ੁਰੂਆਤ ਕਰਦਿਆਂ ਸਮਾਜਿਕ ਨਿਆਂ, ਸਸ਼ਕਤੀਕਰਨ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਸਾਰੀਆਂ ਨਵੀਨਤਮ ਆਨਲਾਈਨ ਸੇਵਾਵਾਂ ਨੂੰ ਉਪਲਬਧ ਕਰਵਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪੋਰਟਲ ਐਨ.ਆਈ.ਸੀ. ਪੰਜਾਬ ਦੇ ਡਿਪਟੀ ਡਾਇਰੈਕਟਰ (ਜਨਰਲ) ਅਤੇ ਐਸ.ਆਈ. ਵਿਵੇਕ ਵਰਮਾ ਦੀ ਟੀਮ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ।

 

The post ਪੰਜਾਬ ਵਾਸੀਆਂ ਲਈ ਖੁਸ਼ਖਬਰੀ, ਹੁਣ ਘਰ ਬੈਠੇ ਹੀ ਲੈ ਸਕਣਗੇ ਇਸ ਸਕੀਮ ਦਾ ਲਾਭ appeared first on Welcome Punjab News.



source https://welcomepunjab.in/good-news-for-the-people-of-punjab/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top