ਫਿਰ ਸੁਰਖੀਆਂ ‘ਚ ਆਏ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ,ਵਧੀਆ ਮੁਸ਼ਕਲਾਂ

0

ਨੈਸ਼ਨਲ ਡੈਸਕ- ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਏ ਹਨ । ਇਸ ਵਾਰ ਸੁਰਖੀਆਂ ਵਿੱਚ ਆਉਣ ਦਾ ਕਾਰਨ ਉਨ੍ਹਾਂ ਦਾ ਗੀਤ ਨਹੀਂ ਸਗੋਂ ਹਰਿਆਣਾ ਦੇ ਗੁਰੂਗ੍ਰਾਮ ਸਥਿਤ ਫਾਰਮ ਹਾਊਸ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਪ੍ਰਸ਼ਾਸਨ ਨੇ ਸੋਹਾਣਾ ਦੀ ਦਮਦਮਾ ਝੀਲ ਨੇੜੇ ਗਾਇਕ ਦਲੇਰ ਮਹਿੰਦੀ ਸਮੇਤ ਤਿੰਨ ਵਿਅਕਤੀਆਂ ਦੇ ਫਾਰਮ ਹਾਊਸ ਨੂੰ ਸੀਲ ਕਰ ਦਿੱਤਾ ਹੈ। ਨਗਰ ਯੋਜਨਾ ਵਿਭਾਗ ਦੇ ਸੀਨੀਅਰ ਅਧਿਕਾਰੀ ਨੇ ਫਾਰਮ ਹਾਊਸ ਸੀਲ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਜ਼ਿਲ੍ਹਾ ਟਾਊਨ ਪਲਾਨਰ (ਡੀਟੀਪੀ) ਅਮਿਤ ਮਧੋਲੀਆ ਨੇ ਦੱਸਿਆ ਕਿ ਇਹ ਝੀਲ ਦੇ ਕੈਚਮੈਂਟ ਖੇਤਰ ਵਿੱਚ ਬਣਾਏ ਗਏ (Daler Mehndi) ਅਣਅਧਿਕਾਰਤ ਫਾਰਮ ਹਾਊਸ ਸਨ। ਇਨ੍ਹਾਂ ਤਿੰਨਾਂ ਫਾਰਮ ਹਾਊਸਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਹ ਅਰਾਵਲੀ ਰੇਂਜ ਵਿੱਚ ਬਿਨਾਂ ਕਿਸੇ ਇਜਾਜ਼ਤ ਦੇ ਬਣਾਏ ਗਏ ਸਨ। ਹੁਣ ਪ੍ਰਸ਼ਾਸਨ ਨੇ ਇਨ੍ਹਾਂ ਫਾਰਮ ਹਾਊਸ ‘ਤੇ ਕਾਰਵਾਈ ਕਰ ਸੀਲ ਕਰ ਦਿੱਤਾ ਹੈ। ਇਸ ਕਾਰਵਾਈ ਦੌਰਾਨ ਥਾਣਾ ਸਦਰ ਸੋਹਾਣਾ ਦੇ ਥਾਣੇਦਾਰ ਦੀ ਅਗਵਾਈ ਹੇਠ ਪੁਲੀਸ ਦੀ ਟੀਮ ਉੱਥੇ ਤਾਇਨਾਤ ਸੀ। ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਜਿਨ੍ਹਾਂ ਤਿੰਨ ਫਾਰਮ ਹਾਊਸਾਂ ਨੂੰ ਸੀਲ ਕੀਤਾ ਗਿਆ ਹੈ, ਉਨ੍ਹਾਂ ਵਿੱਚੋਂ ਇੱਕ ਪੰਜਾਬੀ ਗਾਇਕ ਦਲੇਰ ਮਹਿੰਦੀ ਦਾ ਹੈ। ਇਹ ਫਾਰਮ ਹਾਊਸ ਕਰੀਬ ਡੇਢ ਏਕੜ ਰਕਬੇ ਵਿੱਚ ਬਣਿਆ ਹੈ।

The post ਫਿਰ ਸੁਰਖੀਆਂ ‘ਚ ਆਏ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ,ਵਧੀਆ ਮੁਸ਼ਕਲਾਂ appeared first on Welcome Punjab News.



source https://welcomepunjab.in/then-famous-in-the-headlines/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top