ਗੁਰਦੁਆਰਾ ਸਾਹਿਬ ’ਚ ਲੱਗੇ ਸੀਸੀਟੀਵੀ ਕੈਮਰਿਆਂ ‘ਚ ਘਟਨਾ ਹੋਈ ਕੈਦ
ਲੁਧਿਆਣਾ (ਸਰਬਜੀਤ ਸਿੰਘ )- ਪੰਜਾਬ ‘ਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹੈ। ਤਾਜਾ ਮਾਮਲਾ ਲੁਧਿਆਣਾ ਦੇ ਪਿੰਡ ਕੱਕਾ ਦੇ ਗੁਰੂਘਰ ‘ਚੋਂ ਸਾਹਮਣੇ ਆਇਆ ਜਿੱਥੇ ਚੋਰ ਗੋਲਕ ਹੀ ਚੁੱਕ ਕੇ ਫ਼ਰਾਰ ਹੋ ਗਏ ਹਨ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਕਿਹਾ ਕਿ ਅੱਜ ਸਵੇਰੇ ਹੀ ਉਹ ਜਦੋਂ ਗੁਰਦੁਆਰਾ ਸਾਹਿਬ ਆਏ ਤਾਂ ਉਨ੍ਹਾਂ ਨੇ ਵੇਖਿਆ ਕਿ ਗੁਰਦੁਆਰਾ ਸਾਹਿਬ ਦੇ ਦਰਵਾਜ਼ੇ ਦਾ ਤਾਲਾ ਟੁੱਟਿਆ ਹੋਇਆ ਹੈ ਅਤੇ ਉਹਨਾਂ ਨੇ ਅੰਦਰ ਆ ਕੇ ਵੇਖਿਆ ਕਿ ਗੋਲਕ ਵੀ ਗਾਇਬ ਹੈ। ਇਸ ਵਾਰਦਾਤ ਤੋਂ ਬਾਅਦ ਉਹਨਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਨੂੰ ਚੋਰਾਂ ਨੇ ਇਸ ਤਰ੍ਹਾਂ ਨਿਸ਼ਾਨਾ ਬਣਾਇਆ ਜੋ ਕਿ ਇੱਕ ਮੰਦਭਾਗੀ ਗੱਲ ਹੈ।
ਇਹ ਪੂਰੀ ਘਟਨਾ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਅੰਦਰ ਵੀ ਕੈਦ ਹੋ ਗਈ ਹੈ।ਚਾਰ ਮੁਲਜ਼ਮਾਂ ਵੱਲੋਂ ਗੱਡੀ ਵਿਚ ਆ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਸੀਸੀਟੀਵੀ ਵਿਚ ਸਾਫ ਵੇਖਣ ਨੂੰ ਮਿਲ ਰਿਹਾ ਹੈ ਕਿ ਚੋਰ ਗੁਰਦੁਆਰਾ ਸਾਹਿਬ ਦਾ ਤਾਲਾ ਤੋੜ ਕੇ ਅੰਦਰ ਦਾਖਲ ਹੁੰਦੇ ਨੇ ਅਤੇ ਫਿਰ ਦਰਬਾਰ ਸਾਹਿਬ ਦੇ ਵਿੱਚ ਪਈ ਗੋਲਕ ਹੀ ਚੁੱਕ ਕੇ ਬਾਹਰ ਚਲੇ ਜਾਂਦੇ ਹਨ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਉਹ ਰਾਤ ਵੇਲੇ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਨਹੀਂ ਸਨ ਜਿਸ ਵੇਲੇ ਇਹ ਘਟਨਾ ਵਾਪਰੀ। ਉਨ੍ਹਾਂ ਨੇ ਕਿਹਾ ਕਿ ਗੋਲਕ ਦੇ ਵਿੱਚ ਸੰਗਤ ਦਾ ਚੜ੍ਹਾਵਾ ਸੀ। ਮੌਕੇ ‘ਤੇ ਪਹੁੰਚੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
The post ਗੁਰਦੁਆਰਾ ਸਾਹਿਬ ’ਚ ਦੇਰ ਰਾਤ ਅਣਪਛਾਤਿਆਂ ਨੇਂ ਵਾਰਦਾਤ ਨੂੰ ਦਿੱਤਾ ਅੰਜਾਮ,ਘਟਨਾ ਸੀਸੀਟੀਵੀ ‘ਚ ਹੋਈ ਕੈਦ appeared first on Welcome Punjab News.
source https://welcomepunjab.in/gurdwara-sahib-late-at/