ਭਿਆਨਕ ਹਾਦਸਾ, ਟਿੱਪਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ,ਚਾਲਕ ਦੀ ਦਰਦਨਾਕ ਮੋਤ

0

ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ

ਡੇਰਾਬੱਸੀ (ਬਿਉਰੋ): ਮੁਬਾਰਕਪੁਰ ਰਾਮਗੜ੍ਹ ਰੋਡ ’ਤੇ ਅੱਜ ਸਵੇਰੇ ਇੱਕ ਤੇਜ਼ ਰਫ਼ਤਾਰ ਟਿੱਪਰ ਚਾਲਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 33 ਸਾਲਾ ਸੁੰਦਰ ਵਜੋ ਹੋਈ ਹੈ। ਮ੍ਰਿਤਕ ਸੁੰਦਰ ਮੋੜ ਪਿੰਡ ਠੀਕਰੀ ਸਥਿਤ ਇੱਕ ਨਿੱਜੀ ਫੈਕਟਰੀ ਵਿੱਚ ਕੰਮ ਕਰਦਾ ਸੀ। ਸਵੇਰੇ ਉਹ ਮੋਟਰਸਾਈਕਲ ’ਤੇ ਪਿੰਡ ਮੋੜ ਠੀਕਰੀ ਜਾ ਰਿਹਾ ਸੀ। ਜਦੋਂ ਉਹ ਰਾਮਗੜ੍ਹ ਰੋਡ ’ਤੇ ਪੁੱਜਾ ਤਾਂ ਇੱਕ ਟਿੱਪਰ ਨਾਲ ਉਸ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ। ਟਿੱਪਰ ਦੀ ਲਪੇਟ ਵਿੱਚ ਆਉਣ ਕਾਰਨ ਸੁੰਦਰ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਡੇਰਾਬੱਸੀ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਉੱਥੇ ਪਹੁੰਚ ਕੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਹਾਦਸੇ ਤੋਂ ਬਾਅਦ ਮ੍ਰਿਤਕ ਦੇ ਵਾਰਸਾਂ ਨੇ ਰਾਮਗੜ੍ਹ ਰੋਡ ਜਾਮ ਕਰ ਦਿੱਤਾ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਦਾ ਭਰੋਸਾ ਦੇ ਕੇ ਜਾਮ ਖੁਲ੍ਹਵਾਇਆ। ਮੁਬਾਰਕਪੁਰ ਥਾਣਾ ਇੰਚਾਰਜ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਟਿੱਪਰ ਨੂੰ ਕਬਜ਼ੇ ‘ਚ ਲੈ ਕੇ ਫਰਾਰ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

The post ਭਿਆਨਕ ਹਾਦਸਾ, ਟਿੱਪਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ,ਚਾਲਕ ਦੀ ਦਰਦਨਾਕ ਮੋਤ appeared first on Welcome Punjab News.



source https://welcomepunjab.in/terrible-accident-tipper-by-motor/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top