ਵੱਡਾ ਹਾਦਸਾ,ਵਿਆਹ ਤੋਂ ਵਾਪਸ ਪਰਤ ਰਹੇ ਅਕਾਲੀ ਆਗੂ ਨਾਲ ਵਾਪਰੀ ਘਟਨਾ

0

ਮੋਗਾ(ਬਿਉਰੋ) : ਸਰਦੀ ਦਾ ਮੌਸਮ ਸ਼ੁਰੂ ਹੁੰਦੇ ਹੀ ਸੜਕ ਹਾਦਸਿਆਂ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਦੂਜੇ ਪਾਸੇ ਮੋਗਾ-ਲੁਧਿਆਣਾ ਮੁੱਖ ਮਾਰਗ ‘ਤੇ ਦੇਰ ਰਾਤ ਇੱਕ ਅਕਾਲੀ ਆਗੂ ਦੀ ਕਾਰ ਪਲਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਭਿਆਨਕ ਸੜਕ ਹਾਦਸੇ ‘ਚ ਸਕਾਰਪੀਓ ਕਾਰ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ‘ਤੇ ਚੜ੍ਹ ਗਈ। ਇਸ ਹਾਦਸੇ ਵਿੱਚ ਸ਼੍ਰੋਮਣੀ ਅਕਾਲੀ ਆਗੂ ਰਣਵਿੰਦਰ ਸਿੰਘ ਪੱਪੂ ਰਾਮੂਵਾਲਾ ਆਪਣੇ ਬੇਟੇ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਸਾਥੀਆਂ ਸਮੇਤ ਚੰਡੀਗੜ੍ਹ ਤੋਂ ਮੋਗਾ ਨੂੰ ਪਰਤ ਰਹੇ ਸਨ ਪਰ ਅਚਾਨਕ ਬੁੱਘੀਪੁਰਾ ਚੌਕ ਨੇੜੇ ਪਹੁੰਚੇ ’ਤੇ ਗੱਡੀ ਪਲਟ ਗਈ। ਇਸ ਹਾਦਸੇ ਵਿੱਚ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। ਅਕਾਲੀ ਆਗੂ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਨੇ ਦੱਸਿਆ ਕਿ ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਗੱਡੀ ਵਿੱਚ ਸਵਾਰ ਸਾਰੇ ਵਿਅਕਤੀ ਠੀਕ ਹਨ।

The post ਵੱਡਾ ਹਾਦਸਾ,ਵਿਆਹ ਤੋਂ ਵਾਪਸ ਪਰਤ ਰਹੇ ਅਕਾਲੀ ਆਗੂ ਨਾਲ ਵਾਪਰੀ ਘਟਨਾ appeared first on Welcome Punjab News.



source https://welcomepunjab.in/big-accident-back-from-p/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top