ਸਬ-ਇੰਸਪੈਕਟਰ ਦੇ ਪੁੱਤਰ ਨੂੰ ਲਿਆ ਹਿਰਾਸਤ ਵਿੱਚ
ਫਰੀਦਕੋਟ(ਵਿਪਨ ਮਿੱਤਲ): ਕੋਟਕਪੂਰਾ ‘ਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਮਾਮਲੇ ‘ਚ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੁਲਸ ਨੇ ਬਠਿੰਡਾ ਵਿੱਚ ਤਾਇਨਾਤ ਸਬ-ਇੰਸਪੈਕਟਰ ਦੇ ਪੁੱਤਰ ਨੂੰ ਹਿਰਾਸਤ ਵਿੱਚ ਲਿਆ ਹੈ।ਉਸ ‘ਤੇ ਦੋਸ਼ ਹੈ ਕਿ ਉਸ ਨੇ ਕਤਲ ਤੋਂ ਬਾਅਦ ਸ਼ੂਟਰਾਂ ਦੇ ਪਟਿਆਲਾ ਵਿਚ ਰਹਿਣ ਦਾ ਪ੍ਰਬੰਧ ਕੀਤਾ ਸੀ।ਸੂਤਰਾ ਮੁਤਾਬਕ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਪੰਜਾਬੀ ਯੂਨੀਵਰਸਿਟੀ ਦਾ ਵਿਦਿਆਰਥੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਉਸ ਨੇ ਹਮਲਾ ਕਰਨ ਵਾਲਿਆਂ ਦੇ ਠਹਿਰਣ ਦਾ ਇੰਤਜ਼ਾਮ ਕਦੋਂ ਅਤੇ ਕਿਵੇਂ ਕੀਤਾ ਸੀ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
The post ਵੱਡੀ ਖਬਰ,ਸਬ-ਇੰਸਪੈਕਟਰ ਦੇ ਪੁੱਤਰ ਨੂੰ ਪੁਲਸ ਨੇਂ ਲਿਆ ਹਿਰਾਸਤ ’ਚ,ਜਾਣੋਂ ਕਿਂਉ appeared first on Welcome Punjab News.
source https://welcomepunjab.in/big-news-sub-inspector-of-pu/