ਸਮਰਾਲਾ (ਬਿਉਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਸਮਰਾਲਾ ਦੇ ਤਹਿਸੀਲ ਅਤੇ ਸੁਵਿਧਾ ਕੇਂਦਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਉੱਥੇ ਮੌਜੂਦ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਸੀਐਮ ਮਾਨ ਨੇ ਲਿਖਿਆ, ਮਾਵਾਂ, ਭੈਣਾਂ ਅਤੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਾਰਦਰਸ਼ੀ ਢੰਗ ਨਾਲ ਸਮੱਸਿਆਵਾਂ ਦਾ ਹੱਲ ਕਰਨ ਦੇ ਆਦੇਸ਼ ਦਿੱਤੇ। ਅਸੀਂ ਲੋਕਾਂ ਦੀ ਸੇਵਾ ਲਈ ਹਮੇਸ਼ਾ ਹਾਜ਼ਰ ਹਾਂ। ਲੋਕਾਂ ਵੱਲੋਂ ਦਿੱਤੀ ਤਾਕਤ ਦੀ ਵਰਤੋਂ ਉਨ੍ਹਾਂ ਲਈ ਹੀ ਕੀਤੀ ਜਾ ਰਹੀ ਹੈ।

The post CM ਮਾਨ ਨੇ ਤਹਿਸੀਲ ਤੇ ਸੁਵਿਧਾ ਕੇਂਦਰ ਦਾ ਕੀਤਾ ਦੌਰਾ, ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਕਿਹਾ- appeared first on Welcome Punjab News.
source https://welcomepunjab.in/cm-man-ne-tehsil-te-suvidhana-k/