ਮੋਹਾਲੀ (ਬਿਉਰੋ): ਪੰਜਾਬ ਸਰਕਾਰ ਵੱਲੋਂ ਐਸਏਐਸ ਨਗਰ ਦੇ ਨਵੇਂ ਐਸਐਸਪੀ ਵਜੋਂ ਤਾਇਨਾਤ 2012 ਬੈਚ ਦੇ ਸੀਨੀਅਰ ਆਈਪੀਐਸ ਅਧਿਕਾਰੀ ਡਾ: ਸੰਦੀਪ ਗਰਗ ਨੇ ਅੱਜ ਇੱਥੇ ਆਪਣਾ ਅਹੁਦਾ ਸੰਭਾਲ ਲਿਆ ਹੈ।ਇਸ ਮੌਕੇ ਐਸ.ਐਸ.ਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਬਰਕਰਾਰ ਰੱਖਣ ਲਈ ਪੁਲਿਸ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਿਰਾਏਦਾਰਾਂ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣ ਤਾਂ ਜੋ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਮੇਂ ਸਿਰ ਕਾਬੂ ਕੀਤਾ ਜਾ ਸਕੇ।
The post IPS ਸੰਦੀਪ ਗਰਗ ਨੇ ਨਵੇਂ SSP ਵਜੋਂ ਅਹੁਦਾ ਸੰਭਾਲਿਆ, ਲੋਕਾਂ ਨੂੰ ਕੀਤੀ ਅਪੀਲ appeared first on Welcome Punjab News.
source https://welcomepunjab.in/ips-sandeep-garg-ne-new-ssp-da-voj/