ਜਲੰਧਰ ਤੋਂ ਪਰਤ ਰਹੇ ਦੋ ਨੌਜਵਾਨਾਂ ਦੀ ਕਾਰ ਨਾਲ ਵਾਪਰਿਆ ਹਾਦਸਾ,ਮੁਲਾਜਮ ਦੀ ਮੋਤ,1ਜਖਮੀ

0

ਗੱਡੀ ਦੇ ਪੱਰਖਚੇ ਉੱਡ ਗਏ,ਜਲੰਧਰ ਤੋਂ ਪਰਤ ਰਹੇ ਸੀ ਨੋਜਵਾਨ

ਕਪੂਰਥਲਾ(ਗੋਰਵ ਮੜੀਆ) : ਸੰਘੜੀ ਧੁੰਧ ਕਾਰਨ ਸੜਕ ਹਾਦਸੇ ਲਗਾਤਾਰ ਵੱਧਦੇ ਜਾ ਰਹੇ ਹਨ। ਜਲੰਧਰ ਤੋਂ ਪਰਤ ਰਹੇ ਦੋ ਨੌਜਵਾਨਾਂ ਦੀ ਕਰੇਟਾ ਕਾਰ ਬੇਕਾਬੂ ਹੋ ਕੇ ਦਰਖਤ ਨਾਲ ਟਕਰ ਜਾਣ ਦਾ ਮਾਮਲਾ ਸਾਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਕਰੀਬ ਦੋ ਵਜੇ ਜਲੰਧਰ ਤੋਂ ਪਰਤ ਰਹੇ ਗੱਡੀ ’ਤੇ ਸਵਾਰ ਦੋ ਨੌਜਵਾਨਾਂ ਦੀ ਤੇਜ਼ ਰਫ਼ਤਾਰ ਕਰੇਟਾ ਕਾਰ ਬੇਕਾਬੂ ਹੋ ਕੇ ਦਰਖਤ ਨਾਲ ਟਕਰਾ ਗਈ।ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਪੱਰਖਚੇ ਉੱਡ ਗਏ। ਇਸ ਹਾਦਸੇ ਵਿਚ ਇਕ ਨੌਜਵਾਨ ਪੁਲਸ ਮੁਲਾਜ਼ਮ ਦੀ ਮੌਤ ਹੋ ਗਈ ਜਦਕਿ ਦੂਜਾ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਥਾਣਾ ਕੋਤਵਾਲੀ ਵਿਚ ਤਾਇਨਾਤ ਮੁਲਾਜ਼ਮ ਆਪਣੇ ਵਿਦੇਸ਼ ਤੋਂ ਆਏ ਦੋਸਤ ਨਾਲ ਜਲੰਧਰ ਤੋਂ ਘਰ ਪਰਤ ਰਿਹਾ ਸੀ। ਜਦੋਂ ਉਹ ਸੁਲਤਾਨਪੁਰ ਲੋਧੀ ਨੇੜੇ ਰਮਣੀਕ ਚੌਕ ਪੁੱਜੇ ਤਾਂ ਕਾਰ ਬੇਕਾਬੂ ਹੋ ਕੇ ਦਰਖਤ ਨਾਲ ਟਕਰਾਈ, ਜਿਸ ਨਾਲ ਪੁਲਿਸ ਮੁਲਾਜ਼ਮ ਮੌਕੇ ’ਤੇ ਮੌਤ ਹੋ ਗਈ ਤੇ ਉਸ ਦਾ ਦੋਸਤ ਰਣਜੋਧ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

The post ਜਲੰਧਰ ਤੋਂ ਪਰਤ ਰਹੇ ਦੋ ਨੌਜਵਾਨਾਂ ਦੀ ਕਾਰ ਨਾਲ ਵਾਪਰਿਆ ਹਾਦਸਾ,ਮੁਲਾਜਮ ਦੀ ਮੋਤ,1ਜਖਮੀ appeared first on Welcome Punjab News.



source https://welcomepunjab.in/two-young-men-retu-jalandhar/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top