ਨੈਸ਼ਨਲ ਹਾਈਵੇ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, 4 ਨੌਜਵਾਨਾਂ ਦੀ ਦਰਦਨਾਕ ਮੌਤ

0

ਪੰਜਾਬ ਡੈਸਕ– ਪਿੰਡ ਉਪਲੀ ਦੇ ਕੋਲ ਸੰਗਰੂਰ ਬਠਿੰਡਾ ਨੈਸ਼ਨਲ ਹਾਈਵੇ ਉਤੇ ਬੀਤੀ ਰਾਤ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਦਰਦਨਾਕ ਹਾਦਸੇ ਵਿਚ 4 ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ 1 ਮੋਟਰਸਾਈਕਲ ‘ਤੇ ਇਹ ਚਾਰੋਂ ਨੌਜਵਾਨ ਸਵਾਰ ਸਨ। ਸਕਾਰਪੀਓ ਗੱਡੀ ਨਾਲ ਹੋਈ ਟੱਕਰ ਵਿਚ 3 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਕ ਨੂੰ ਪਟਿਆਲਾ ਰੈਫਰ ਕੀਤਾ ਗਿਆ ਸੀ ਪਰ ਰਸਤੇ ਵਿਚ ਹੀ ਉਸ ਨੇ ਦਮ ਤੋੜ ਦਿੱਤਾ। ਸਕਾਰਪੀਓ ਗੱਡੀ ਬਠਿੰਡਾ ਸਾਈਡ ਤੋਂ ਆ ਰਹੀ ਸੀ ਤੇ ਮੋਟਰਸਾਈਕਲ ਨੌਜਵਾਨ ਸਰਵਿਸ ਰੋਡ ਤੋਂ ਮੇਨ ਹਾਈਵੇ ‘ਤੇ ਜਦੋਂ ਚੜ੍ਹਨ ਲੱਗੇ ਤਾਂ ਭਿਆਨਕ ਹਾਦਸਾ ਵਾਪਰ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਕ ਨੌਜਵਾਨ ਦੀ ਕਾਫੀ ਦੂਰ ਖੇਤਾਂ ਵਿਚ ਜਾ ਡਿੱਗਿਆ।

The post ਨੈਸ਼ਨਲ ਹਾਈਵੇ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, 4 ਨੌਜਵਾਨਾਂ ਦੀ ਦਰਦਨਾਕ ਮੌਤ appeared first on Welcome Punjab News.



source https://welcomepunjab.in/highway-accident/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top