ਪੰਜਾਬ ਡੈਸਕ – ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲਦਲ ਦਿਨੋ ਦਿਨ ਧੱਕਦੀ ਜਾ ਰਹੀ ਹੈ। ਤਾਜ਼ਾ ਮਾਮਲਾ ਲੁਧਿਆਣਾ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ ਜਿਥੇ ਬੀਤੇ ਦਿਨ ਇੱਕ 22 ਸਾਲਾਂ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।ਪਰਿਵਾਰ ਦਾ ਇਲਜ਼ਾਮ ਹੈ ਕਿ ਨੌਜਵਾਨ ਦੇ ਦੋਸਤਾਂ ਨੇ ਉਸਦੇ ਬੇਟੇ ਨੂੰ ਓਵਰਡੋਜ਼ ਨਸ਼ਾ ਕਰਵਾ ਦਿੱਤਾ। ਇਸ ਤੋਂ ਬਾਅਦ ਨੌਜਵਾਨ ਆਪਣੇ ਆਪ ਨੂੰ ਸੰਭਾਲ ਨਹੀਂ ਸਕਿਆ ਅਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦਾ ਨਾਂ ਗੁਰਸਿਮਰਨਜੀਤ ਸਿੰਘ ਹੈ।ਘਟਨਾ ਦੁੱਗਰੀ ਫੇਜ਼-1 ਦੰਗਾ ਪੀੜਤ ਕਾਲੋਨੀ ਦੀ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਮੁਤਾਬਕ ਪਹਿਲਾਂ ਉਨ੍ਹਾਂ ਦਾ ਲੜਕਾ ਕਦੇ ਵੀ ਨਸ਼ਾ ਨਹੀਂ ਕਰਦਾ ਸੀ। ਕੁਝ ਨੌਜਵਾਨਾਂ ਨੇ ਉਸ ਨੂੰ ਨਸ਼ੇ ਦੀ ਦਲਦਲ ਵਿੱਚ ਧੱਕ ਦਿੱਤਾ।ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਪੁੱਤਰ ਦੀ ਮੌਤ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੂੰ ਯਕੀਨ ਨਹੀਂ ਆਇਆ। ਇਲਾਕੇ ‘ਚ ਲੱਗੇ ਸੀ.ਸੀ.ਟੀ.ਵੀ ਕੈਮਰੇ ਆਦਿ ਨੂੰ ਦੇਖਣ ‘ਤੇ ਪਤਾ ਲੱਗਾ ਕਿ ਕੁਝ ਨੌਜਵਾਨਾਂ ਨੇ ਉਸ ਨੂੰ ਨਸ਼ੇ ਦੀ ਓਵਰਡੋਜ਼ ਦੇ ਕੇ ਮਾਰ ਦਿੱਤਾ ਹੈ। ਪਰਿਵਾਰ ਨੇ ਪੁਲਿਸ ਤੋਂ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ। ਇਲਾਕੇ ਵਿੱਚ ਨਸ਼ਾ ਵੇਚਣ ਵਾਲਿਆਂ ਨੂੰ ਫੜਿਆ ਜਾਵੇ।

The post ਪੰਜਾਬ ’ਚ ਨਸ਼ੇ ਦੀ ਭੇਂਟ ਚੱੜਿਆ ਇੱਕ ਹੋਰ ਨੋਜਵਾਨ,ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ,ਤਸਵੀਰ appeared first on Welcome Punjab News.
source https://welcomepunjab.in/punjab-in-narcotics-of-offering-chadi/