ਪੰਜਾਬ ਡੈਸਕ-ਮਹਾਨਗਰ ਦੇ ਬਾਜ਼ਾਰ ’ਚ ਕੱਪੜੇ ਦੀ ਦੁਕਾਨ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਅਨੁਸਾਰ ਅੱਗ ਲੁਧਿਆਣਾ ਮੌਜਪੁਰਾ ਬਾਜ਼ਾਰ, ਸੁਭਾਨੀ ਬਿਲਡਿੰਗ ਵਿੱਚ ਸੰਦੀਪ ਟੈਕਸਟਾਈਲ ਕੱਪੜੇ ਦੀ ਦੁੱਕਾਨ ’ਚ ਲੱਗੀ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਸਵੇਰੇ ਜਦੋਂ ਲੋਕਾਂ ਨੇ ਦੁਕਾਨ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਤਾਂ ਉਨ੍ਹਾਂ ਤੁਰੰਤ ਦੁਕਾਨ ਦੇ ਮਾਲਕ ਨੂੰ ਸੂਚਿਤ ਕੀਤਾ। ਇਸ ਦੇ ਨਾਲ ਹੀ ਅੱਗ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਇਲਾਕਾ ਵਾਸੀਆਂ ਨੇ ਵੀ ਅੱਗ ਬੁਝਾਉਣ ਵਿੱਚ ਕਾਫੀ ਕੋਸ਼ਿਸ਼ ਕੀਤੀ। ਅੱਗ ਨੇ ਚਾਰੇ ਮੰਜ਼ਿਲਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਸੀ। ਪੁਲਸ ਵੀ ਜਾਣਕਾਰੀ ਮਿਲਦੇ ਮੌਕੇ ’ਤੇ ਪੁੱਜ ਗਈ। ਮਾਰਕੀਟ ਦੇ ਦੁਕਾਨਦਾਰਾਂ ਨੇਂ ਦੱਸਿਆ ਕਿ ਅੱਗ ਬੁਝਾਉਣ ਵਿੱਚ ਦੇਰੀ ਹੋਈ ਕਿਉਕਿ ਤਾਰਾਂ ਦੇ ਉਲਝੇ ਹੋਣ ਕਾਰਨ ਕਾਫੀ ਸਮਾਂ ਲੱਗ ਗਇਆ ਜਿਸ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੁਕਾਨਦਾਰਾਂ ਨੇ ਦੱਸਿਆ ਕਿ ਕਈ ਵਾਰ ਪਾਵਰਕੌਮ ਦੇ ਅਧਿਕਾਰੀਆਂ ਨੂੰ ਤਾਰਾਂ ਹਟਾਉਣ ਲਈ ਕਿਹਾ ਗਿਆ ਪਰ ਕਿਤੇ ਵੀ ਕੋਈ ਸੁਣਵਾਈ ਨਹੀਂ ਹੋ ਰਹੀ।
The post ਮਸ਼ਹੂਰ ਕੱਪੜੇ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ: ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ appeared first on Welcome Punjab News.
source https://welcomepunjab.in/the-famous-clothing-shop/