ਜਲੰਧਰ (ਵਿੱਕੀ ਸੂਰੀ) : ਸੰਘਣੀ ਧੁੰਦ ਕਾਰਨ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਅਨੁਸਾਰ ਥਾਣਾ ਲਬੜਾ ਲਾਗੇ ਪਿੰਡ ਬਾਦਸ਼ਾਹਪੁਰ ਨੇੜੇ ਤੇਜ਼ ਰਫ਼ਤਾਰ ਕਾਰ ਦਾ ਸੰਤੁਲਣ ਵਿਗਣ ਗਿਆ ਅਤੇ ਸੜਕ ਦੇ ਕਿਨਾਰੇ 3-4 ਵਾਰ ਪਲਟੀ ਖਾਂਦੇ ਹੋਏ ਕਾਰ ਪਲਟ ਗਈ। ਸਥਾਨਕ ਲੋਕਾਂ ਨੇ ਦੱਸਿਆ ਕਿ ਇਸ ਵਿੱਚ ਕਾਰ ਸਵਾਰ ਦੇ ਨਾਲ ਇੱਕ ਬੱਚਾ ਵੀ ਸਵਾਰ ਸੀ। ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਹੋਣ ਦੀ ਜਾਣਕਾਰੀ ਨਹੀਂ ਮਿਲੀ ਹੈ। ਜਾਣਕਾਰੀ ਮਿਲਦੇ ਮੋਕੇ ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
The post ਜਲੰਧਰ ਦੇ ਨਕੋਦਰ ਰੋਡ ਦੇ ਪਲਟੀਆਂ ਖਾਂਦੀ ਤੇਜ ਰਫਤਾਰ ਕਾਰ ਹੋਈ ਹਾਦਸੇ ਦਾ ਸ਼ਿਕਾਰ appeared first on Welcome Punjab News.
source https://welcomepunjab.in/jalndhar-nokodar-r/