ਗੁਰੂ ਸਾਹਿਬ ਦੀ ਗੁਰਬਾਣੀ ਤੇ ਇਤਿਹਾਸ ਘਰ ਘਰ ਪਹੁੰਚਾਉਣ ਲਈ ਪੂਰੀ ਮਿਹਨਤ ਨਾਲ ਕੰਮ ਕਰ ਰਹੇ ਹਾਂ : ਕਾਲਕਾ
ਵਿਰੋਧੀ ਭਾਵੇਂ ਜਿੰਨਾ ਮਰਜ਼ੀ ਕੂੜ ਪ੍ਰਚਾਰ ਕਰ ਲੈਣ, ਅਸੀਂ ਸੰਗਤਾਂ ਦੇ ਸਹਿਯੋਗ ਨਾਲ ਆਪਣਾ ਕੰਮ ਕਰਦੇ ਰਹਾਂਗੇ : ਕਾਲਕਾ
ਨਵੀਂ ਦਿੱਲੀ(ਵੈਲਕਮ ਬਿਉਰੋ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ।
ਸਵੇਰ ਤੋਂ ਹੀ ਵੱਖ-ਵੱਖ ਗੁਰਦੁਆਰਾ ਸਾਹਿਬ ਵਿਚ ਗੁਰਮਤਿ ਸਮਾਗਮ ਕਰਵਾਏ ਗਏ ਜਿਹਨਾਂ ਵਿਚ ਰਾਗੀ ਸਿੰਘਾਂ ਨੇ ਗੁਰੂ ਕੀ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰਾਂ ਵਿਚ ਨਤਮਸਤਕ ਹੋਈਆਂ।
ਮੁੱਖ ਸਮਾਗਮ ਗੁਰਦੁਆਰਾ ਮਾਤਾ ਸੁੰਦਰੀ ਜੀ ਵਿਖੇ ਆਯੋਜਿਤ ਕੀਤਾ ਗਿਆ।
ਇਸ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਗੁਰੂ ਸਾਹਿਬ ਦੀ ਬਾਣੀ ਅਤੇ ਇਤਿਹਾਸ ਨੁੰ ਘਰ ਘਰ ਪਹੁੰਚਾਉਣ ਲਈ ਸੰਜੀਦਗੀ ਨਾਲ ਪੁਰਜ਼ੋਰ ਯਤਨ ਕਰ ਰਹੀ ਹੈ। ਬੀਤੇ ਦਿਨ ਮਨਾਏ ’ਵੀਰ ਬਾਲ ਦਿਵਸ’ ਦਾ ਜ਼ਿਕਰ ਕਰਦਿਆਂ ਸਰਦਾਰ ਕਾਲਕਾ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਇਹ ਪਹਿਲੀ ਵਾਰਹੈ ਜਦੋਂ ਪ੍ਰਧਾਨ ਮੰਤਰੀ ਨੇ ਆਪ ਇਹ ਦਿਹਾੜਾ ਮਨਾਉਣ ਦਾ ਐਲਾਨ ਕੀਤਾ ਤੇ ਇਸ ਦਿਨ ਹੋਏ ਸਮਾਗਮ ਵਿਚ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਅਤੇ ਛੋਟ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀਆਂ ਗੱਲ ਹੋਈਆਂ। ਉਹਨਾਂ ਕਿਹਾ ਕਿ ਬੇਸ਼ੱਕ ਕੁਝ ਲੋਕ ਆਪਣੇ ਰਾਜਨੀਤਕ ਵੱਖਰੇਵਿਆਂ ਕਾਰਨ ਇਸ ਪ੍ਰੋਗਰਾਮ ਦੀ ਆਲੋਚਨਾ ਕਰ ਰਹੇ ਹੋਣ ਪਰਅਸੀਂ ਇਸ ਸਭ ਦੇ ਬਾਵਜੁਦ ਸੰਗਤਾਂ ਦੇ ਸਹਿਯੋਗ ਨਾਲ ਕੰਮ ਆਪਣਾ ਕੰਮ ਕਰਦੇ ਰਹਾਂਗੇ।

ਸਰਦਾਰ ਕਾਲਕਾ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਕੀਤੇ ਉਦਮ ਸਦਮਾ ਵੀਰ ਬਾਲ ਦਿਵਸ ’ਤੇ ਛੋਟੇ ਸਾਹਿਬਜ਼ਾਦਿਆਂ ਦੇ ਇਤਿਹਾਸ ਤੋਂ 26 ਕਰੋੜ 44 ਲੱਖ ਬੱਚਿਆਂ ਨੂੰ 15 ਲੱਖ ਸਕੂਲਾਂ ਵਿਚ ਜਾਣਕਾਰੀ ਦਿੱਤੀ ਗਈ। ਇਸਦੇ ਨਾਲ ਹੀ 7100 ਰੇਲਵੇ ਸਟੇਸ਼ਨਾਂ, 137 ਹਵਾਈ ਅੱਡਿਆਂ, 67600 ਪੈਟਰੋਲ ਅਤੇ ਸੀ ਐਨ ਜੀ ਗੈਸ ਸਟੇਸ਼ਨਾਂ ਅਤੇ ਵਿਦੇਸ਼ਾਂ ਵਿਚ 122 ਅੰਬੈਸੀਆਂ ਤੇ 110 ਕੌਂਸਲੇਟ ਜਨਰਲਾਂ ਵਿਖੇ ਵੀ ਡਿਜੀਟਲ ਪ੍ਰਦਰਸ਼ਨੀਆਂ ਲਗਾ ਕੇ ਲੋਕਾਂ ਨੂੰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਬਾਰੇ ਜਾਣਕਾਰੀਦਿੱਤੀ ਗਈ ਜਿਸਦੀ ਹੋਰ ਕੋਈ ਮਿਸਾਲ ਦੁਨੀਆਂ ਦੇ ਇਤਿਹਾਸ ਵਿਚ ਨਹੀਂ ਮਿਲਦੀ। ਉਹਨਾਂ ਕਿਹਾ ਕਿ ਸਾਡੇ ਇਸ ਅਮੀਰ ਵਿਰਸੇ ਤੇ ਸ਼ਾਨਾਮੱਤੇ ਇਤਿਹਾਸ ਦੀ ਬਦੌਲਤ ਜਿਥੇ ਖਾਲਸਾ ਪੰਥ ਦੀਆਂ ਨੀਹਾਂ ਮਜ਼ਬੂਤ ਹੋਈਆਂ, ਉਥੇ ਹੀ ਦੁਨੀਆਂ ਭਰ ਵਿਚ ਸਿੱਖਾਂ ਦਾ ਮਾਣ ਵਧਿਆ ਹੈ।
ਉਹਨਾਂ ਨੇ ਸੰਗਤਾਂ ਨੂੰ ਸੱਦਾ ਦਿੱਤਾ ਕਿ ਜਿਹੜੇ ਬੱਚੇ ਸਿੱਖੀ ਤੋਂ ਦੂਰ ਹੋ ਰਹੇ ਹਨ, ਉਹਨਾਂ ਨੂੰ ਮੁੜ ਸਿੱਖੀ ਨਾਲ ਜੋੜਨ ਦਾ ਉਪਰਾਲਾਕੀਤਾ ਜਾਵੇ। ਅੱਜ ਦੇ ਅਸਥਾਨ ਦੀਗੱਲ ਕਰਦਿਆਂ ਸਰਦਾਰ ਕਾਲਕਾ ਨੇ ਕਿਹਾ ਕਿ
ਮਾਤਾ ਸੁੰਦਰ ਕੌਰ ਤੇ ਮਾਤਾ ਸਾਹਿਬ ਕੌਰ ਨੇ 40 ਸਾਲ ਸਿੱਖਾਂ ਦੀ ਅਗਵਾਈ ਕੀਤੀ, ਇਸ ਅਸਥਾਨ ’ਤੇ ਬਹੁਤ ਘੱਟ ਸੰਗਤਾਂ ਆਉਂਦੀਆਂਹਨ। ਉਹਨਾਂ ਕਿਹਾ ਕਿ ਜਦੋਂ ਤੱਕ ਅਸੀਂ ਬੱਚਿਆਂ ਨੂੰ ਆਪਣੇਇਸ ਅਸਥਾਨ ਤੇਸਿੱਖੀ ਬਾਰੇ ਨਹੀਂ ਦੰਸਾਂਗੇ, ਉਹ ਸਿੱਖੀ ਵਿਚ ਪ੍ਰਰਪੱਕ ਨਹੀਂ ਹੋ ਸਕਦੇ।
ਸਰਦਾਰ ਕਾਲਕਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਭਲਕੇ 29 ਦਸੰਬਰ ਨੂੰ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਪੂਰੀ ਧੂਮ ਧਾਮ ਅਤੇ ਖੁਸ਼ੀਆਂ ਨਾਲ ਮਨਾਇਆ ਜਾ ਰਿਹਾ ਹੈ ਜਿਸ ਮੌਕੇ ਦੀਵਾਨ ਸਜਾਏ ਜਾਣਗੇ। ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਹਨਾਂ ਪ੍ਰੋਗਰਾਮਾਂ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ। ਉਹਨਾਂ ਇਹ ਵੀ ਦੱਸਿਆ ਕਿ ਇਸ ਵਾਰ ਸ਼ਹੀਦੀ ਦਿਹਾੜੇ ਹੋਣ ਕਾਰਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪਹਿਲਾਂ ਨਹੀਂ ਸਜਾਇਆ ਗਿਆ ਅਤੇ ਦਿੱਲੀ ਗੁਰਦੁਆਰਾ ਕਮੇਟੀ ਨੇ ਸਿੰਘ ਸਭਾਵਾਂ ਨਾਲ ਰਾਇ ਮਸ਼ਵਰਾ ਕਰ ਕੇ ਫੈਸਲਾ ਲਿਆ ਹੈ ਕਿ ਇਸ ਵਾਰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਇਸ ਵਾਰ 1 ਜਨਵਰੀ 2023 ਐਤਵਾਰ ਵਾਲੇ ਦਿਨ ਸਜਾਇਆ ਜਾਵੇਗਾ। ਉਹਨਾਂ ਨੇ ਸੰਗਤਾਂ ਨੂੰ ਨਗਰ ਕੀਰਤਨ ਵਿਚ ਵੀ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ।
The post ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ appeared first on Welcome Punjab News.
source https://welcomepunjab.in/delhi-sikh-gurdwara-prab/