ਦਿਨ ਦਿਹਾੜੇ ਨਿਡਰ ਲੁਟੇਰੇ ਵਾਰਦਾਤਾਂ ਨੂੰ ਅੰਜਾਮ ਦੇ ਕੇ ਹੋ ਜਾਂਦੇ ਹਨ ਫਰਾਰ
ਜਲੰਧਰ(ਨਵੀਨ ਪੁਰੀ) : ਮਹਾਨਗਰ ਵਿਚ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਦਿਨੋਂ ਦਿਨ ਵੱਧਦੀਆਂ ਜਾ ਰਹੀਆਂ ਹਨ। ਨਿਡਰ ਲੁਟੇਰੇ ਦਿਨ ਦਿਹਾੜੇ ਵਾਰਦਾਤਾਂ ਨੂੰ ਅੰਜਾਮ ਦੇ ਕੇ ਫਰਾਰ ਹੋ ਜਾਂਦੇ ਹਨ। ਇਸ ਦੇ ਨਾਲ ਹੀ ਅਜਿਹਾ ਹੀ ਇੱਕ ਮਾਮਲਾ ਗੁਰੂ ਨਾਨਕ ਪੁਰਾ ਵੈਸਟ ਦੀ ਗਲੀ ਨੰਬਰ 10 ਤੋਂ ਸਾਹਮਣੇ ਆਇਆ ਹੈ। ਜਿੱਥੇ ਦੋ ਲੁਟੇਰੇ ਘਰ ਦੇ ਬਾਹਰ ਬਜ਼ੁਰਗ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਲੁੱਟ ਕੇ ਫਰਾਰ ਹੋ ਗਏ।ਘਟਨਾ ਉੱਥੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਦੇ ਲੜਕੇ ਪ੍ਰਦੀਪ ਨੇ ਦੱਸਿਆ ਕਿ ਉਸ ਦੀ ਮਾਤਾ 80 ਸਾਲਾ ਅਮਰਜੀਤ ਕੌਰ ਬੀਤੀ ਦੁਪਹਿਰ 2 ਵਜੇ ਗਲੀ ਵਿੱਚੋਂ ਲੰਘ ਰਹੀ ਸੀ।ਇਸੇ ਦੌਰਾਨ ਬਾਈਕ ’ਤੇ ਦੋ ਲੁਟੇਰੇ ਆਏ ਅਤੇ ਉਸ ਦੀ ਮਾਂ ਦੇ ਕੰਨਾਂ ’ਚੋਂ ਸੋਨੇ ਦੀਆਂ ਵਾਲੀਆਂ ਲੁੱਟ ਕੇ ਫ਼ਰਾਰ ਹੋ ਗਏ।

ਉਕਤ ਸਨੈਚਰਾਂ ਦੀ ਫੋਟੋ ਸੀਸੀਟੀਵੀ ਵਿੱਚ ਸਾਫ਼ ਦਿਖਾਈ ਦੇ ਰਹੀ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਣ ‘ਤੇ ਪੀਸੀਆਰ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਪੀੜਤ ਔਰਤ ਅਮਰਜੀਤ ਕੌਰ ਦੀ ਸ਼ਿਕਾਇਤ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
The post ਜਲੰਧਰ ਦੇ ਗੁਰੂ ਨਾਨਕ ਪੁਰਾ ’ਚ ਦਿਨ ਦਿਹਾੜੇ ਅਣਪਛਾਤਿਆਂ ਨੇਂ ਵਾਰਦਾਤ ਨੂੰ ਦਿੱਤਾ ਅੰਜਾਮ,ਹੋਏ ਫਰਾਰ appeared first on Welcome Punjab News.
source https://welcomepunjab.in/jalandhar-de-guru-nanak-pura-ch/