ਪੰਜਾਬ ਡੈਸਕ – ਪੰਜਾਬ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਨੂੰ ਲੈ ਕੇ ਕਿਸਾਨਾਂ ਨੇ ਵੱਡਾ ਐਲਾਨ ਕੀਤਾ ਹੈ ਜਿਸ ਤਹਿਤ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ 5 ਜਨਵਰੀ ਨੂੰ ਪੰਜਾਬ ਦੇ ਸਾਰੇ ਟੋਲ ਪਲਾਜੇ 12 ਤੋਂ 3 ਵਜੇ ਤੱਕ ਪਰਚੀ ਮੁਫਤ ਕੀਤੇ ਜਾਣਗੇ। ਇਹ ਐਲਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕੀਤਾ ਗਿਆ ਹੈ । ਇਸ ਮੁਤਾਬਿਕ ਹੁਣ 5 ਜਨਵਰੀ ਨੂੰ ਸਾਰੇ ਜ਼ਿਲ੍ਹਿਆਂ ਦੇ ਟੋਲ ਪਲਾਜੇ (ਪੰਜਾਬ ਟੋਲ ਪਲਾਜਾ) ਜਾਮ ਕੀਤੇ ਜਾਣਗੇ। ਦਰਅਸਲ ਇਸ ਦੇ ਨਾਲ ਹੀ ਹੁਣ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਪੱਕੇ ਮੋਰਚੇ ਦੀ ਹਮਾਇਤ ਵੀ ਕੀਤੀ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ 15 ਦਸੰਬਰ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 18 ਟੋਲ ਪਲਾਜੇ ਪਰਚੀ ਮੁਫਤ ਕੀਤੇ ਹੋਏ ਹਨ ਜਿਨ੍ਹਾਂ ਨੇ 15 ਜਨਵਰੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਦੱਸਿਆ ਕਿ ਸੰਘਰਸ਼ ਕਮੇਟੀ ਦੀ ਹਮਾਇਤ ਕਰਦੇ ਹੋਏ 5 ਜਨਵਰੀ ਨੂੰ ਪੰਜਾਬ ਦੇ ਸਾਰੇ ਟੋਲ ਪਲਾਜੇ (Punjab toll plaza) 12 ਤੋਂ 3 ਵਜੇ ਤੱਕ ਪਰਚੀ ਮੁਕਤ ਕੀਤੇ ਜਾਣਗੇ।
The post ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇਂ ਕੀਤਾ ਵੱਡਾ ਐਲਾਨ, ਇਸ ਤਰੀਕ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ FREE! appeared first on Welcome Punjab News.
source https://welcomepunjab.in/indian-farmers-union-ugrah/