108 ਐਂਬੂਲੈਂਸ ਕਿਸੇ ਵੀ ਮਰੀਜ਼ ਨੂੰ ਹਸਪਤਾਲ ਲੈਕੇ ਨਹੀਂ ਆਵੇਗੀ,ਜਾਣੋਂ ਕਿਓ

0

ਚੰਡੀਗੜ੍ਹ(ਬਿਉਰੋ): ਸੂਬੇ ਭਰ ’ਚ ਆਪਣੀਆਂ ਮੰਗਾਂ ਨੂੰ ਲੈ ਕੇ 108 ਐਬੂਲੈਂਸ ਇੰਪਲਾਈਜ਼ ਯੂਨੀਅਨ ਅਣਮਿੱਥੇ ਸਮੇਂ ਦੇ ਲਈ ਹੜਤਾਲ ਦਾ ਐਲਾਨ ਕੀਤਾ ਗਿਆ ਹੈ। 108 ਐਂਬੂਲੈਂਸ ਯੂਨੀਅਨ ਵੱਲੋਂ ਸਰਕਾਰ ‘ਤੇ ਦੋਸ਼ ਲਗਾਏ ਗਏ ਹਨ ਕਿ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਹਰ ਵਾਰ ਅਣਗੌਲਿਆਂ ਕੀਤਾ ਗਿਆ ਹੈ, ਜਿਸ ਕਰਕੇ ਉਨ੍ਹਾਂ ਵੱਲੋਂ ਮਜ਼ਬੂਰ ਹੋ ਕੇ ਇਹ ਸਖਤ ਕਦਮ ਚੁੱਕਿਆ ਗਿਆ ਹੈ। ਇਸ ਹੜਤਾਲ ਦੇ ਕਾਰਨ ਹੁਣ 108 ਐਂਬੂਲੈਂਸ ਕਿਸੇ ਵੀ ਮਰੀਜ਼ ਨੂੰ ਹਸਪਤਾਲ ਲੈਕੇ ਨਹੀਂ ਆਵੇਗੀ। ਇਸ ਦੌਰਾਨ ਯੂਨੀਅਨ ਦੇ ਪ੍ਰਧਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਮੰਗ ਕਰਦੇ ਆ ਰਹੇ ਹਨ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਆਪਣੇ ਅਧੀਨ ਲਿਆ ਜਾਵੇ ਪਰ ਹੁਣ ਤੱਕ ਉਨ੍ਹਾਂ ਦੀ ਮੰਗ ‘ਤੇ ਕੋਈ ਸੁਣਵਾਈ ਨਹੀਂ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ 2013 ਤੋਂ ਉਨ੍ਹਾਂ ਦਾ ਇੰਕਰੀਮੈਂਟ ਨਹੀਂ ਹੋਇਆ ਹੈ ਅਤੇ ਇਸਦੀ ਅਦਾਇਗੀ ਕਰਨ ਵਿੱਚ ਸਰਕਾਰ ਗੰਭੀਰ ਨਹੀਂ ਹੈ। ਉਨ੍ਹਾਂ ਹੋਰ ਦੱਸਿਆ ਕਿ ਨਿਯੁਕਤੀ ਸਮੇਂ ਇਹ ਫੈਸਲਾ ਕੀਤਾ ਗਿਆ ਸੀ ਕਿ 108 ਕਰਮਚਾਰੀਆਂ ਦੀ ਬਦਲੀ ਦੂਰ ਦੁਰਾਡੇ ਨਹੀਂ ਕੀਤੀ ਜਾਵੇਗੀ ਪਰ ਹੁਣ ਸਰਕਾਰ ਵੱਲੋਂ 200 ਤੋਂ 300 ਕਿੱਲੋਮੀਟਰ ਤੱਕ ਸਟਾਫ਼ ਦੀ ਬਦਲੀ ਕੀਤੀ ਜਾ ਰਹੀ ਹੈ। ਇਸ ਕਰਕੇ ਉਨ੍ਹਾਂ ਦੀ ਜਿੰਦਗੀ ਆਰਥਿਕ ਅਤੇ ਸਮਾਜਿਕ ਰੂਪ ਤੋਂ ਪ੍ਰਭਾਵਿਤ ਹੋ ਰਹੀ ਹੈ। ਇਸ ਦੌਰਾਨ 108 ਐਂਬੂਲੈਂਸ ਇੰਪਲਾਈਜ਼ ਯੂਨੀਅਨ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ 108 ਸਟਾਫ਼ ਦਾ ਮੈਡੀਕਲ ਦੁਰਘਟਨਾ ਬੀਮਾਂ ਕਰਵਾਇਆ ਜਾਵੇ ਅਤੇ ਕੋਰੋਨਾ ਦੇ ਸਮੇਂ ਬੰਦ ਕੀਤੀਆਂ ਛੁੱਟੀਆਂ ਮੁੜ ਬਹਾਲ ਕੀਤੀਆਂ ਜਾਣ।

The post 108 ਐਂਬੂਲੈਂਸ ਕਿਸੇ ਵੀ ਮਰੀਜ਼ ਨੂੰ ਹਸਪਤਾਲ ਲੈਕੇ ਨਹੀਂ ਆਵੇਗੀ,ਜਾਣੋਂ ਕਿਓ appeared first on Welcome Punjab News.



source https://welcomepunjab.in/108-ambulance-any-patient-no/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top