ਪੰਜਾਬ ਡੈਸਕ (ਪ੍ਰਦੀਪ ਕੰਗ)- ਪੰਜਾਬ ਦੇ ਇਸ ਜ਼ਿਲ੍ਹੇ ਵਿਚ 19 ਜਨਵਰੀ 2023 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸਿਰਫ਼ ਪ੍ਰਸ਼ਾਸਨ ਵੱਲੋਂ ਬਰਨਾਲਾ ਵਿਚ ਹੀ ਐਲਾਨੀ ਗਈ ਹੈ। ਦੱਸ ਦੇਈਏ ਕਿ ਬਰਨਾਲਾ ਪ੍ਰਸ਼ਾਸਨ ਨੇ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਵਸ ਦੇ ਸਬੰਧ ਵਿਚ ਛੁੱਟੀਦਾ ਐਲਾਨ ਕੀਤਾ ਹੈ। ਇਹ ਐਲਾਨ ਬਰਨਾਲਾ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ ਹੈ। ਇਸ ਦਿਨ ਸਮੂਹ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਦੇ ਨਾਲ ਸਭ ਤੋਂ ਅਹਿਮ ਗੱਲ ਹੈ ਕਿ ਜਿਹੜੇ ਵਿਦਿਅਕ ਅਦਾਰਿਆਂ ਵਿਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ਨੂੰ ਛੁੱਟੀ ਨਹੀਂ ਕੀਤੀ ਜਾਵੇਗੀ।

The post ਪੰਜਾਬ, 19 ਜਨਵਰੀ ਦੀ ਛੁੱਟੀ ਦਾ ਐਲਾਨ! ਜਾਣੋ ਕਿਉਂ appeared first on Welcome Punjab News.
source https://welcomepunjab.in/19-jan-in-this-district-of-punjab/