ਪੰਜਾਬ ਡੈਸਕ (ਗੋਰਵ ): ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਦੇ ਪਿੰਡ ਲਖਵਾਰੀਆ ਵਿੱਚ ਬੀਤੀ ਰਾਤ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ 1 ਵਿਅਕਤੀ ਦਾ ਇਲਾਜ ਚੱਲ ਰਿਹਾ ਹੈ। ਇਸ ਸਬੰਧੀ ਜਾਣਕਾਰੀ ਅਨੁਸਾਰ ਬੀਤੀ ਰਾਤ ਉਨ੍ਹਾਂ ਨੇ ਸ਼ਰਾਬ ਸਮਝ ਕੇ ਖੇਤ ਵਿੱਚ ਪਾਈ ਜਾਣ ਵਾਲੀ ਕੀਟਨਾਸ਼ਕ ਦਵਾਈ ਪੀ ਲਈ ਸੀ, ਜਿਸ ਕਾਰਨ ਉਨ੍ਹਾਂ ਦੀ ਹਾਲਤ ਗੰਭੀਰ ਹੋ ਗਈ ਸੀ। ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸੁਲਤਾਨਪੁਰ ਲੋਧੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਦੋਰਾਨ 2 ਲੋਕਾਂ ਦੀ ਮੌਤ ਹੋ ਗਈ ਅਤੇ 1 ਵਿਅਕਤੀ ਦਾ ਇਲਾਜ ਚੱਲ ਰਿਹਾ ਹੈ। ਪੁਲਸ ਵਲੋਂ ਜਾਣਕਾਰੀ ਮਿਲਦੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
The post ਸ਼ਰਾਬ ਸਮਝ ਕੇ ਪੀਤੀ ਕੀਟਨਾਸ਼ਕ ਦਵਾਈ,2 ਦੀ ਮੋਤ,1ਦੀ ਹਾਲਤ ਗੰਭੀਰ appeared first on Welcome Punjab News.
source https://welcomepunjab.in/alcohol-drinking-pesticides/