ਮੋਟਰਸਾਈਕਲ ‘ਤੇ ਜਾ ਰਹੇ 2 ਦੋਸਤਾਂ ਨਾਲ ਵਾਪਰਿਆ ਸੜਕ ਹਾਦਸਾ, ਇਕ ਦੀ ਮੌਤ

0

ਬਰਨਾਲਾ (ਸਰਬਜੀਤ ਸਿੰਘ ) : ਮੋਟਰਸਾਈਕਲ ਅਤੇ ਅਣਪਛਾਤੇ ਵਾਹਨ ’ਚ ਟੱਕਰ ਹੋਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਬਰਨਾਲਾ ਦੇ ਐੱਸਐੱਚਓਨੇ ਦੱਸਿਆ ਕਿ ਹਰਪ੍ਰੀਤ ਸਿੰਘ ਵਾਸੀ ਰੰਗੀਆਂ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਹ ਆਪਣੇ ਦੋਸਤ ਦਵਿੰਦਰ ਸਿੰਘ ਨਾਲ ਮੋਟਰਸਾਈਕਲ ’ਤੇ ਜਾ ਰਿਹਾ ਸੀ।ਜਦੋਂ ਉਹ ਦੋਵੇਂ ਜ਼ੀਰੋ ਪੁਆਇੰਟ ਠੀਕਰੀਵਾਲ ਰੋਡ ਬਰਨਾਲਾ ਕੋਲ ਪਹੁੰਚੇ ਤਾਂ ਅਣਪਛਾਤੇ ਵਾਹਨ ਚਾਲਕ ਨੇ ਲਾਪਰਵਾਹੀ ਨਾਲ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਫ਼ਰਾਰ ਹੋ ਗਿਆ। ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ। ਇੱਥੇ ਡਾਕਟਰਾਂ ਨੇ ਦਵਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

 

The post ਮੋਟਰਸਾਈਕਲ ‘ਤੇ ਜਾ ਰਹੇ 2 ਦੋਸਤਾਂ ਨਾਲ ਵਾਪਰਿਆ ਸੜਕ ਹਾਦਸਾ, ਇਕ ਦੀ ਮੌਤ appeared first on Welcome Punjab News.



source https://welcomepunjab.in/2-friends-on-a-motorcycle/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top