ਅੰਮ੍ਰਿਤਸਰ(ਬਿਉਰੋ): ਪੰਜਾਬ ਵਿੱਚ ਇਨ੍ਹੀਂ ਦਿਨੀਂ ਚਾਈਨਾ ਡੋਰ ਗੰਭੀਰ ਸਮੱਸਿਆ ਬਣ ਗਈ ਹੈ ਜਿਸ ਕਰਕੇ ਕਈ ਲੋਕ ਜ਼ਖਮੀ ਹੋ ਚੁੱਕੇ ਹਨ। ਹੁਣ ਜ਼ਿਲੇ ‘ਚੋਂ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿਸ ‘ਚ ਇਕ ਨੌਜਵਾਨ ਚਾਇਨਾ ਡੋਰ ਦੀ ਲਪੇਟ ‘ਚ ਆਉਣ ਨਾਲ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਹੈ। ਜ਼ਖ਼ਮੀ ਨੌਜਵਾਨ ਅੰਮ੍ਰਿਤਸਰ ਸ਼ਹਿਰ ਦਾ ਵਸਨੀਕ ਹੈ, ਜੋ ਚਾਈਨਾ ਡੋਰ ਦੀ ਲਪੇਟ ਵਿੱਚ ਆ ਕੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਲੜਕੇ ਦੀ ਗਰਦਨ ‘ਤੇ ਕਰੀਬ 20 ਟਾਂਕੇ ਲੱਗੇ ਹਨ। ਗਨੀਮਤ ਰਹੀ ਕਿ ਉਹ ਬਚ ਗਿਆ, ਨਹੀਂ ਤਾਂ ਉਸ ਦੀ ਜਾਨ ਵੀ ਜਾ ਸਕਦੀ ਸੀ। ਪ੍ਰਸ਼ਾਸਨ ਨੇ ਚਾਈਨਾ ਡੋਰ ਨੂੰ ਲੈ ਕੇ ਕਈ ਪਾਬੰਦੀਆਂ ਅਤੇ ਹੁਕਮ ਵੀ ਜਾਰੀ ਕੀਤੇ ਹਨ। ਪਰ ਇਸ ਦੇ ਬਾਵਜੂਦ ਚਾਈਨਾ ਡੋਰ ਦੀ ਵਿਕਰੀ ਬੇਰੋਕ ਜਾਰੀ ਹੈ, ਜਿਸ ਕਾਰਨ ਹਰ ਰੋਜ਼ ਕੋਈ ਨਾ ਕੋਈ ਵੱਡੀ ਘਟਨਾ ਸਾਹਮਣੇ ਆਉਂਦੀ ਰਹਿੰਦੀ ਹੈ, ਜਿਸ ਕਾਰਨ ਕਈ ਜ਼ਖਮੀ ਹੋ ਚੁੱਕੇ ਹਨ।
The post ਚਾਈਨਾ ਡੋਰ ਬਣੀਂ ਗੰਭੀਰ ਸਮੱਸਿਆ,ਇੱਕ ਹੋਰ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ,ਗਰਦਨ ‘ਤੇ ਲੱਗੇ ਕਈ ਟਾਂਕੇ appeared first on Welcome Punjab News.
source https://welcomepunjab.in/china-door-become-serious-something/