ਨੈਸ਼ਮਲ ਡੈਸਕ- ਪੰਜਾਬ ’ਚ ਮੋਗਾ ਦੇ ਇੱਕ ਕਬੱਡੀ ਕੋਚ ਦੀ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਸਿੰਘ ਆਪਣੇ ਉੱਜਵਲ ਭਵਿੱਖ ਲਈ ਕਈ ਸਾਲ ਪਹਿਲਾਂ ਮਨੀਲਾ ਗਿਆ ਸੀ, ਜਿੱਥੇ ਉਹ ਨੌਜਵਾਨਾਂ ਨੂੰ ਕੋਚਿੰਗ ਦਿੰਦਾ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਜਦੋਂ ਉਹ ਕੰਮ ਤੋਂ ਵਾਪਸ ਆ ਰਿਹਾ ਸੀ ਤਾਂ ਰਸਤੇ ਵਿੱਚ ਹੀ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।ਸ਼ੱਕ ਜਤਾਇਆ ਜਾ ਰਿਹਾ ਹੈ ਕਿ ਗੁਰਪ੍ਰੀਤ ਸਿੰਘ ਦਾ ਕਤਲ ਲੁੱਟ ਦੀ ਨੀਅਤ ਨਾਲ ਕੀਤਾ ਗਿਆ ਹੈ, ਕਿਉਂਕਿ ਫਾਈਨਾਂਸ ਦੇ ਕਾਰੋਬਾਰ ਨਾਲ ਜੁੜੇ ਹੋਣ ਕਾਰਨ ਉਸ ਕੋਲ ਕਾਫੀ ਨਕਦੀ ਸੀ। ਉਸ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ।
The post ਪੰਜਾਬ ਦੇ ਕਬੱਡੀ ਕੋਚ ਨੂੰ ਮਾਰੀਆਂ ਗੋਲੀਆਂ,ਹੋਈ ਦਰਦਨਾਕ ਮੋਤ appeared first on Welcome Punjab News.
source https://welcomepunjab.in/punjab-de-kabaddi-coach-to-mar/