‘ਭਾਰਤ ਜੋੜੋ ਯਾਤਰਾ’ ਰਾਹੁਲ ਗਾਂਧੀ ਦੀ ਸੁਰੱਖਿਆ ‘ਚ ਕੁਤਾਹੀ,ਨੌਜਵਾਨ ਨੇ ਸੁਰੱਖਿਆ ਘੇਰਾ ਤੋੜ ਕੀਤਾ ਇਹ ਕੰਮ

0

ਹੁਸ਼ਿਆਰਪੁਰ– ਪੰਜਾਬ ’ਚ ਮੰਗਲਵਾਰ ਨੂੰ ਕਾਂਗਰਸ ਪਾਰਟੀ ਦੀ ‘ਭਾਰਤ ਜੋੜੋ ਯਾਤਰਾ’ ਦੌਰਾਨ ਰਾਹੁਲ ਗਾਂਧੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਇਸ ਘਟਨਾ ਪੰਜਾਬ ਦੇ ਹੁਸ਼ਿਆਰਪੁਰ ਦੀ ਹੈ ਜਦੋਂ ਰਾਹੁਲ ਗਾਂਧੀ ਆਪਣੀ ‘ਭਾਰਤ ਜੋੜੋ ਯਾਤਰਾ’ ਦੇ ਤਹਿਤ ਪੈਦਲ ਯਾਤਰਾ ਕਰ ਰਹੇ ਸਨ। ਭਾਰੀ ਸੁਰੱਖਿਆ ਬਲ ਤਾਇਨਾਤ ਹੋਣ ਦੇ ਬਾਵਜੂਦ ਇੱਕ ਵਿਅਕਤੀ ਰਾਹੁਲ ਗਾਂਧੀ ਕੋਲ ਪਹੁੰਚਦਾ ਹੈ ਅਤੇ ਉਸਨੂੰ ਜੱਫੀ ਪਾਉਣ ਦੀ ਕੋਸ਼ਿਸ਼ ਕਰਦਾ ਹੈ। ਇਸ ਘਟਨਾ ਦੀ ਇੱਕ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਪੀਲੀ ਜੈਕਟ ਵਿੱਚ ਇੱਕ ਵਿਅਕਤੀ ਰਾਹੁਲ ਗਾਂਧੀ ਵੱਲ ਆਉਂਦਾ ਹੈ ਅਤੇ ਉਨ੍ਹਾਂ ਨੂੰ ਜੱਫੀ ਪਾਉਣ ਦੀ ਕੋਸ਼ਿਸ਼ ਕਰਦਾ ਹੈ ਅਤੇ ਕਾਂਗਰਸੀ ਵਰਕਰਾਂ ਵੱਲੋਂ ਉਸ ਨੂੰ ਧੱਕਾ ਦੇ ਦਿੱਤਾ ਜਾਂਦਾ ਹੈ। ਦੱਸਣਯੋਗ ਹੈ ਕਿ ਹਾਲ ਹੀ ਵਿੱਚ ਕਾਂਗਰਸ ਵੱਲੋਂ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ‘ਤੇ ਦੋਸ਼ ਲਗਾਇਆ ਗਿਆ ਸੀ ਕਿ ‘ਭਾਰਤ ਜੋੜੋ ਯਾਤਰਾ’ ਦੌਰਾਨ ਰਾਹੁਲ ਗਾਂਧੀ ਦੀ ਸੁਰੱਖਿਆ ‘ਚ ਵੱਡੀਆਂ ਕਮੀਆਂ ਹਨ। ਦੱਸ ਦਈਏ ਕਿ ਸੀਆਰਪੀਐਫ ਨੂੰ ਰਾਹੁਲ ਗਾਂਧੀ ਦੀ ਜ਼ੈੱਡ-ਪਲੱਸ ਸ਼੍ਰੇਣੀ ਦੀ ਸੁਰੱਖਿਆ ਦੀ ਅੰਦਰੂਨੀ ਘੇਰਾਬੰਦੀ ਪ੍ਰਦਾਨ ਕਰਨ ਦਾ ਕੰਮ ਸੌਂਪਿਆ ਗਿਆ ਸੀ।ਭਾਰਤ ਜੋੜੋ ਯਾਤਰਾ ਮੰਗਲਵਾਰ ਸਵੇਰੇ ਹੁਸ਼ਿਆਰਪੁਰ ਦੇ ਟਾਂਡਾ ਤੋਂ ਸ਼ੁਰੂ ਹੋਈ ਅਤੇ ਇਸ ਦੌਰਾਨ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ ਪਾਰਟੀ ਦੇ ਕਈ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਮੌਜੂਦ ਸਨ। ਰਾਹੁਲ ਗਾਂਧੀ ਫਿਲਹਾਲ ਚਿੱਟੇ ਰੰਗ ਦੀ ਟੀ-ਸ਼ਰਟ ਪਹਿਨ ਕੇ ‘ਭਾਰਤ ਜੋੜੋ ਯਾਤਰਾ’ ਦੀ ਅਗਵਾਈ ਕਰ ਰਹੇ ਹਨ। ਇਸ ਯਾਤਰਾ ਦੌਰਾਨ ਰਾਹੁਲ ਗਾਂਧੀ ਰਸਤੇ ਵਿੱਚ ਲੋਕਾਂ ਨਾਲ ਗੱਲਬਾਤ ਵੀ ਕਰ ਰਹੇ ਹਨ।

 

 

The post ‘ਭਾਰਤ ਜੋੜੋ ਯਾਤਰਾ’ ਰਾਹੁਲ ਗਾਂਧੀ ਦੀ ਸੁਰੱਖਿਆ ‘ਚ ਕੁਤਾਹੀ,ਨੌਜਵਾਨ ਨੇ ਸੁਰੱਖਿਆ ਘੇਰਾ ਤੋੜ ਕੀਤਾ ਇਹ ਕੰਮ appeared first on Welcome Punjab News.



source https://welcomepunjab.in/rahul-gandhi-of-security-in-k/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top