ਸ਼ਰੇਆਮ ਗੁੰਡਾਗਰਦੀ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਦੋ ਘਰਾਂ ਦਾ ਸਮਾਨ ਭੰਨਿਆ,ਫੈਲੀ ਦਹਿਸ਼ਤ

0

ਜਲੰਧਰ (ਵਿੱਕੀ ਸੂਰੀ): ਮਹਾਨਗਰ ’ਚ ਬਸਤੀ ਬਾਵਾ ਖੇਲ ਅਧੀਨ ਆਉਂਦੇ ਕੱਚਾ ਕੋਟ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਇੱਥੇ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਦੋ ਘਰਾਂ ਦੀਆਂ ਖਿੜਕੀਆਂ, ਦਰਵਾਜ਼ੇ ਅਤੇ ਸ਼ੀਸ਼ੇ ਤੋੜ ਦਿੱਤੇ। ਇਸ ਦੌਰਾਨ ਸ਼ਰਾਰਤੀ ਅਨਸਰਾਂ ਨੇ ਘਰ ਦੇ ਬਾਹਰ ਖੜ੍ਹੇ ਵਾਹਨਾਂ ਦੀ ਵੀ ਭੰਨਤੋੜ ਕੀਤੀ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕ ਡਰੇ ਗਏ। ਇਸ ਮਾਮਲੇ ਸਬੰਧੀ ਦੋਵਾਂ ਘਰਾਂ ਦੇ ਮਾਲਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਨਾ ਤਾਂ ਕਿਸੇ ਨਾਲ ਕੋਈ ਦੁਸ਼ਮਣੀ ਹੈ ਅਤੇ ਨਾ ਹੀ ਕੋਈ ਲੜਾਈ। ਉਨ੍ਹਾਂ ਨੂੰ ਇਹ ਹੀ ਸਮਝ ਨਹੀਂ ਆਇਆ ਕਿ ਇਲਾਕਾ ਨਿਵਾਸੀ ਸੋਨੂੰ ਅਤੇ ਮੱਠੀ ਨੇ 20-25 ਨੌਜਵਾਨਾਂ ਨੂੰ ਨਾਲ ਲੈ ਕੇ ਉਨ੍ਹਾਂ ਦੇ ਘਰਾਂ ‘ਤੇ ਹਮਲਾ ਕਿਉਂ ਕੀਤਾ। ਘਟਨਾ ਸਬੰਧੀ ਪੀੜਤਾਂ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਏ ਹਨ।ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਕਤ ਨੌਜਵਾਨਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਸਬੰਧੀ ਇਲਾਕਾ ਨਿਵਾਸੀਆਂ ਨੇ ਸੂਚਨਾ ਦੇ ਦਿੱਤੀ ਹੈ। ਜਲਦ ਹੀ ਨੌਜਵਾਨਾਂ ਨੂੰ ਕਾਬੂ ਕਰ ਲਿਆ ਜਾਵੇਗਾ।

The post ਸ਼ਰੇਆਮ ਗੁੰਡਾਗਰਦੀ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਦੋ ਘਰਾਂ ਦਾ ਸਮਾਨ ਭੰਨਿਆ,ਫੈਲੀ ਦਹਿਸ਼ਤ appeared first on Welcome Punjab News.



source https://welcomepunjab.in/bullying-unknown/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top