ਹਸਪਤਾਲ ਵਿਖੇ ਕੁਝ ਜ਼ਰੂਰੀ ਮੈਡੀਕਲ ਟੈਸਟ ਕੀਤੇ ਗਏ
ਅੰਮ੍ਰਿਤਸਰ(ਬਿਉਰੋ): ਵਾਰਿਸ ਪੰਜਾਬ ਦੇ ਸੁਪਰੀਮੋ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਅੱਖਾਂ ਸਾਹਮਣੇ ਹਨੇਰਾ ਆਉਣ ਦੀ ਸ਼ਿਕਾਇਤ ਸੀ।ਦੱਸ ਦੇਈਏ ਕਿ ਬੀਤੀ ਰਾਤ ਉਨ੍ਹਾਂ ਦੀ ਤਬਿਅਤ ਖਰਾਬ ਹੋ ਗਈ ਸੀ , ਜਿਸ ਕਾਰਨ ਉਨ੍ਹਾਂ ਨੂੰ ਅੱਧੀ ਰਾਤ ਨੂੰ ਹੀ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।ਹਸਪਤਾਲ ਵਿਖੇ ਕੁਝ ਜ਼ਰੂਰੀ ਮੈਡੀਕਲ ਟੈਸਟ ਕੀਤੇ ਗਏ ਅਤੇ ਹੁਣ ਭਾਈ ਅੰਮ੍ਰਿਤਪਾਲ ਸਿੰਘ ਦੀ ਸਿਹਤ ਠੀਕ ਦੱਸੀ ਜਾ ਰਹੀ ਹੈ।
The post ਵਾਰਿਸ ਪੰਜਾਬ ਦੇ ਮੁੱਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਅਚਾਨਕ ਵਿਗੜੀ ਸਿਹਤ,ਇਸ ਹਸਪਤਾਲ ਵਿੱਚ ਦਾਖਲ appeared first on Welcome Punjab News.
source https://welcomepunjab.in/waris-punjab-de-mukhi-bhai-a/