ਜਲੰਧਰ(ਵਿੱਕੀ ਸੂਰੀ)- ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਜਲੰਧਰ ਵਿਖੇ ਬੱਚਿਆਂ ਨੂੰ ਸਿੱਖ ਇਤਿਹਾਸ ਦੀ ਜਾਣਕਾਰੀ ਦੇਣ ਵਾਸਤੇ ਐਨੀਮੇਟਡ ਫ਼ਿਲਮ ‘ਚਾਰ ਸਾਹਿਬਜ਼ਾਦੇ’ ਦਿਖਾਉਣ ਦਾ ਉਪਰਾਲਾ ਕੀਤਾ ਗਿਆ ਹੈ। ਗੁਰਦੁਆਰਾ ਸਾਹਿਬ ਦੇ ਕਾਰਜਕਾਰੀ ਪ੍ਰਧਾਨ ਗੁਰਕਿਰਪਾਲ ਸਿੰਘ ਅਤੇ ਸਕੱਤਰ ਇੰਦਰਪਾਲ ਸਿੰਘ ਦੇ ਸਾਂਝੇ ਯਤਨਾਂ ਨਾਲ 3 ਜਨਵਰੀ ਦਿਨ ਮੰਗਲਵਾਰ ਨੂੰ ਸ਼ਾਮ ਸਾਢੇ 6 :30 ਵਜੇ ਦਿਖਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਦਰਪਾਲ ਸਿੰਘ ਨੇ ਦੱਸਿਆ ਕਿ ਅੱਜ ਕੱਲ ਇਲੈਕਟ੍ਰਾਨਿਕ ਮੀਡੀਆ ਦਾ ਯੁੱਗ ਹੋਣ ਕਰਕੇ ਸਾਨੂੰ ਆਪਣੇ ਬੱਚਿਆਂ ਨੂੰ ਸਿੱਖੀ ਦੇ ਅਮੀਰ ਵਿਰਸੇ ਦੀ ਜਾਣਕਾਰੀ ਦੇਣ ਲਈ ਇਹ ਉਪਰਾਲਾ ਕੀਤਾ ਗਿਆ ਹੈ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਸਿੱਖ ਇਤਿਹਾਸ ਅਤੇ ਗੁਰਬਾਣੀ ਨਾਲ ਜੁੜ ਕੇ ਅਤੇ ਗੁਰੂ ਸਾਹਿਬ ਜੀ ਦੇ ਦੱਸੇ ਹੋਏ ਮਾਰਗ ਤੇ ਚੱਲਦਿਆਂ ਜਿੱਥੇ ਆਪਣਾ ਜੀਵਨ ਗੁਣਵੱਤਾ ਵਾਲਾ ਬਨਾਉਣ ਉੱਥੇ ਸਮੁੱਚੀ ਮਾਨਵਤਾ ਦੀ ਭਲਾਈ ਵਾਸਤੇ ਕਾਰਜ ਕਰ ਸਕਣ। ਪ੍ਰਬਧਕ ਕਮੇਟੀ ਨੇਂ ਇਲਾਕੇ ਦੀ ਸੰਗਤ ਨੂੰ ਬੇਨਤੀ ਕੀਤੀ ਹੈ ਪਰਿਵਾਰ ਅਤੇ ਸਾਥੀਆਂ ਸਮੇਤ ਹਾਜਰੀ ਭਰ ਕੇ ਇਸਸ ਅਵਸਰ ਦਾ ਵੱਧ ਤੋਂ ਵੱਧ ਲਾਹਾ ਲੈਣ।

The post ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿੱਖੇ ਅੱਜ ਦਿਖਾਈ ਜਾਵੇਗੀ ਫਿਲਮ appeared first on Welcome Punjab News.
source https://welcomepunjab.in/historical-shrine-gurdwara-ch/