ਨੈਸਨਲ ਡੈਸਕ– ਵਿਦੇਸ਼ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਵਿਚਾਲੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਨੌਜਵਾਨ ਦੀ ਪਛਾਣ ਮਨਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਬਟਾਲਾ ਦਾ ਰਹਿਣ ਵਾਲਾ ਸੀ।ਮਿਲੀ ਜਾਣਕਾਰੀ ਅਨੁਸਾਰ ਮਨਿੰਦਰ ਪਿਛਲੇ ਪੰਜ ਸਾਲ ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਮਨਿੰਦਰ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮਨਿੰਦਰ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ ।
The post ਵਿਦੇਸ਼ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਸੜਕ ਹਾਦਸੇ ’ਚ ਮੋਤ,ਪਰਿਵਾਰ ’ਚ ਸੋਗ ਦੀ ਲਹਿਰ appeared first on Welcome Punjab News.
source https://welcomepunjab.in/abroad-of-parents-only/