ਸੜਕ ਹਾਦਸੇ ‘ਚ ਜ਼ਖਮੀ ਨੂੰ ਹਸਪਤਾਲ ਪਹੁੰਚਾਉਣ ਉਤੇ ਮਿਲਣਗੇ ਇੰਨੇਂ ਰੁਪਏ

0

ਪੰਜਾਬ ਡੈਸਕ – ਸੜਕ ਹਾਦਸਿਆਂ ਵਿੱਚ ਹੁਣ ਪੰਜਾਬ ਸਰਕਾਰ ਜ਼ਖਮੀਆਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣ ਵਾਲੇ ਮਦਦਗਾਰਾਂ ਨੂੰ ਸੂਤਰਾਂ ਮੁਤਾਬਕ 2000 ਰੁਪਏ ਦੇਵੇਗੀ। ਅਜਿਹੇ ਮਰੀਜ਼ਾਂ ਦੇ ਇਲਾਜ ਦਾ ਖਰਚਾ ਵੀ ਸੂਬਾ ਸਰਕਾਰ ਚੁੱਕੇਗੀ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਇਕ ਸਮਾਗਮ ਦੌਰਾਨ ਕੀਤਾ।ਮੁੱਖ ਮੰਤਰੀ ਨੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਮੈਡੀਕਲ ਸਹਾਇਤਾ ਕਿੱਟਾਂ ਰੱਖਣ ਦੀ ਅਪੀਲ ਕੀਤੀ ਹੈ ਤਾਂ ਜੋ ਐਮਰਜੈਂਸੀ ਦੀ ਸਥਿਤੀ ਵਿੱਚ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਹਾਦਸੇ ਦੌਰਾਨ ਗੰਭੀਰ ਸੱਟਾਂ ਲੱਗਣ ‘ਤੇ ਪਹਿਲਾ ਘੰਟਾ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਘੜੀ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਵੱਲ ਧਿਆਨ ਦੇਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਲਈ ਆਗਾਮੀ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਉਸਾਰਨ ਦਾ ਫੈਸਲਾ ਲਿਆ ਹੈ, ਜਿਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ ਵਧ ਕੇ 25 ਹੋ ਜਾਵੇਗੀ ਅਤੇ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਇਕ ਮੈਡੀਕਲ ਕਾਲਜ ਦੀ ਸਥਾਪਨਾ ਯਕੀਨੀ ਬਣੇਗੀ।cm ਮਾਨ ਨੇ ਸੜਕ ਹਾਦਸਿਆਂ ਦੇ ਮਾਮਲੇ ’ਚ ਜ਼ਖ਼ਮੀਆਂ ਦੀਆਂ ਜਾਨਾਂ ਬਚਾਉਣ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ।

The post ਸੜਕ ਹਾਦਸੇ ‘ਚ ਜ਼ਖਮੀ ਨੂੰ ਹਸਪਤਾਲ ਪਹੁੰਚਾਉਣ ਉਤੇ ਮਿਲਣਗੇ ਇੰਨੇਂ ਰੁਪਏ appeared first on Welcome Punjab News.



source https://welcomepunjab.in/road-accident-injured-to-hospital/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top