CM ਭਗਵੰਤ ਮਾਨ ਨੇਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਲੈਕੇ ਕੀਤਾ ਵੱਡਾ ਐਲਾਨ,ਦੇਖੋ ਵੀਡੀਓ

0

ਚੰਡੀਗੜ(ਬਿਉਰੋ)- ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਜ਼ੀਰਾ ਸ਼ਰਾਬ ਫੈਕਟਰੀ ਦੇ ਖਿਲਾਫ ਧਰਨਾ ਪ੍ਰਦਰਸ਼ਨ ਕਰ ਰਹੇ ਲੋਕਾਂ ਵੱਲੋਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ “ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ… ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ ‘ਚ ਇੱਕ ਵੱਡਾ ਫੈਸਲਾ ਲਿਆ ਹੈ…”। ਉਨ੍ਹਾਂ ਕਿਹਾ ਕਿ “ਮੈਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਨੇ ਤੇ ਭਵਿੱਖ ‘ਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਬਖਸ਼ਿਆ ਨਹੀਂ ਜਾਵੇਗਾ…” । ਦੱਸ ਦਈਏ ਕਿ ਜ਼ੀਰਾ ਸ਼ਰਾਬ ਫੈਕਟਰੀ ਦੇ ਖਿਲਾਫ ਕਿਸਾਨਾਂ ਵੱਲੋਂ ਲੰਮੇ ਸਮੇਂ ਤੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਜ਼ਿਕਰਯੋਗ ਹੈ ਕਿ ਸ਼ਰਾਬ ਫੈਕਟਰੀ ਦੀ ਮੈਨੇਜਮੈਂਟ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁੱਖ ਵੀ ਕੀਤਾ ਗਿਆ ਸੀ। ਹਾਈ ਕੋਰਟ ਵਿੱਚ ਮੈਨੇਜਮੈਂਟ ਵੱਲੋਂ ਰਿਪੋਰਟਾਂ ਸੌਂਪੀਆਂ ਗਈਆਂ ਸਨ ਕਿ ਉਨ੍ਹਾਂ ਵੱਲੋਂ ਕਿਸੇ ਵੀ ਤਰੀਕੇ ਨਾਲ ਪਾਣੀ ਪ੍ਰਦੂਸ਼ਤ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਕਈ ਦਿਨਾਂ ਤੋਂ ਚੱਲ ਰਹੇ ਧਰਨੇ ਪ੍ਰਦਰਸ਼ਨ ਕਰਕੇ ਉਨ੍ਹਾਂ ਦਾ ਨੁਕਸਾਨ ਹੋ ਰਿਹਾ ਸੀ।

The post CM ਭਗਵੰਤ ਮਾਨ ਨੇਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਲੈਕੇ ਕੀਤਾ ਵੱਡਾ ਐਲਾਨ,ਦੇਖੋ ਵੀਡੀਓ appeared first on Welcome Punjab News.



source https://welcomepunjab.in/cm-bhagwant-man-nen-jeera-shrab/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top