ਪਤੰਗਬਾਜ਼ੀ ਦੇ ਸ਼ੌਕੀਨਾਂ ਨੂੰ Dj ਕਰਵਾ ਸਕਦੇ ਨੇਂ ਜੇਲ੍ਹ ਯਾਤਰਾ, ਪੁਲਿਸ ਨੇ ਦਿੱਤੀ ਚੇਤਾਵਨੀ

0

ਪੰਜਾਬ ਡੈਸਕ – ਮਾਨ ਸਰਕਾਰ ਵੱਲੋਂ ਬੀਤੇ ਦਿਨੀਂ ਚਾਈਨਾ ਡੋਰ ‘ਤੇ ਵੀ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਫੈਸਲਾ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਇਸ ਵਾਰ 26 ਜਨਵਰੀ ਨੂੰ ਬਸੰਤ ਪੰਚਮੀ ਮੌਕੇ ਪਤੰਗਬਾਜ਼ੀ ਦੇ ਸ਼ੌਕੀਨਾਂ ਨੂੰ ਡੀਜੇ ਲਗਾਉਣਾ ਮਹਿੰਗਾ ਪਵੇਗਾ। ਇਹ ਡੀਜੇ ਜੇਲ੍ਹ ਯਾਤਰਾ ਵੀ ਕਰਵਾ ਸਕਦਾ ਹੈ। ਖੰਨਾ ਪੁਲਸ ਨੇ ਇਹ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਪਤੰਗਬਾਜ਼ੀ ਲਈ ਕਿਰਾਏ ਉਪਰ ਡੀਜੇ ਦੇਣ ਵਾਲੇ ਮਾਲਕਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।ਬਸੰਤ ਪੰਚਮੀ ਦੇ ਦਿਨ ਲੋਕ ਪਤੰਗ ਉਡਾਉਣ ਦੇ ਨਾਲ ਨਾਲ ਉੱਚੀ ਆਵਾਜ਼ ਵਿਚ ਡੀਜੇ ਉਤੇ ਗਾਣੇ ਚਲਾਉਂਦੇ ਹਨ ਜਿਸ ਨਾਲ ਆਮ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਹੁਣ ਡੀਜੇ ਲਗਾਉਣਾ ਮਹਿੰਗਾ ਪੈ ਸਕਦਾ ਹੈ।ਖੰਨਾ ਪੁਲਿਸ ਨੇ ਕਿਹਾ ਕਿ ਬਸੰਤ ਪੰਚਮੀ ਵਾਲੇ ਦਿਨ ਉੱਚੀ ਆਵਾਜ਼ ਵਿਚ ਡੀਜੇ ਲਗਾਉਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।ਇਸੇ ਤਹਿਤ ਖੰਨਾ ਪੁਲਿਸ ਵੱਲੋਂ ਚੇਤਾਵਨੀ ਜਾਰੀ ਕੀਤੀ ਹੈ ਅਤੇ ਖੰਨਾ ਪੁਲਿਸ ਦੇ ਡੀਐੱਸਪੀ ਨੇਂ ਕਿਹਾ ਕਿ ਜੇਕਰ ਕਿਸੇ ਨੇ ਡੀਜੇ ਲਗਾਉਣਾ ਹੈ ਤਾਂ ਉਸ ਦੀ ਇਜਾਜ਼ਤ ਲੈਣੀ ਪਵੇਗੀ ਤੇ ਜੇਕਰ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਵੀ ਡੀਜੇ ਦੀ ਆਵਾਜ਼ ਨੂੰ ਹੌਲੀ ਹੀ ਰੱਖਣਾ ਪਵੇਗਾ ਤਾਂ ਕਿ ਉਹ ਸਿਰਫ ਉਸ ਦੇ ਆਪਣੇ ਘਰ ਤੱਕ ਹੀ ਸੀਮਤ ਰਹੇ।

The post ਪਤੰਗਬਾਜ਼ੀ ਦੇ ਸ਼ੌਕੀਨਾਂ ਨੂੰ Dj ਕਰਵਾ ਸਕਦੇ ਨੇਂ ਜੇਲ੍ਹ ਯਾਤਰਾ, ਪੁਲਿਸ ਨੇ ਦਿੱਤੀ ਚੇਤਾਵਨੀ appeared first on Welcome Punjab News.



source https://welcomepunjab.in/kite-enthusiasts-no/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top