SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹਮਲਾ, ਕਾਰ ਦੇ ਤੋੜੇ ਸ਼ੀਸ਼ੇ

0

ਚੰਡੀਗੜ੍ਹ(ਬਿਉਰੋ): ਮੋਹਾਲੀ ਤੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ‘ਤੇ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਜਿੰਦਰ ਧਾਮੀ ਮੁਹਾਲੀ-ਚੰਡੀਗੜ੍ਹ ਸਰਹੱਦ ’ਤੇ ਚੱਲ ਰਹੇ ‘ਕੌਮੀ ਇਨਸਾਫ਼ ਮੋਰਚੇ’ ਵਿੱਚ ਸ਼ਾਮਲ ਹੋਣ ਲਈ ਗਏ ਸੀ। ਦੱਸਿਆ ਜਾ ਰਿਹਾ ਕਿ ਮੋਰਚੇ ‘ਚ ਸ਼ਾਮਲ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਐਸਜੀਪੀਸੀ ਦੇ ਪ੍ਰਧਾਨ ਦੀ ਗੱਡੀ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੀ ਕਾਰ ‘ਤੇ ਪਥਰਾਅ ਕੀਤਾ ਅਤੇ ਗੱਡੀ ਦੇ ਸ਼ੀਸ਼ਿਆਂ ਦੀ ਭੰਨਤੋੜ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਜਦੋਂ ਹਰਜਿੰਦਰ ਸਿੰਘ ਧਾਮੀ ਉਥੇ ਪੁੱਜੇ ਤਾਂ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੀ ਗੱਡੀ ‘ਤੇ ਜ਼ੋਰਦਾਰ ਹਮਲਾ ਕਰ ਦਿੱਤਾ। ਪਰ ਇਸ ਦੌਰਾਨ ਪ੍ਰਧਾਨ ਹਰਜਿੰਦਰ ਧਾਮੀ ਬਿਲਕੁਲ ਠੀਕ ਹਨ, ਉਨ੍ਹਾਂ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ। ਇਸ ਹਮਲੇ ਦੇ ਪਿੱਛੇ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

 

 

 

 

 

The post SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹਮਲਾ, ਕਾਰ ਦੇ ਤੋੜੇ ਸ਼ੀਸ਼ੇ appeared first on Welcome Punjab News.



source https://welcomepunjab.in/sgpc-president-harjinder-singh-dhami/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top