ਪੰਜਾਬ ਡੈਸਕ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਕਾਫੀ ਸਮਾਂ ਹੋ ਗਿਆ ਹੈ ਪਰ ਅੱਜ ਵੀ ਇਹ ਦੁੱਖ ਘੱਟ ਨਹੀਂ ਹੋ ਰਿਹਾ ਹੈ। 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਸਿੱਧੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅੱਜ ਵੀ ਸਿੱਧੂ ਦੇ ਮਾਪੇ ਅਤੇ ਪ੍ਰਸ਼ੰਸਕ ਇਨਸਾਫ਼ ਦੀ ਉਡੀਕ ਕਰ ਰਹੇ ਹਨ।
ਇਸ ਦੌਰਾਨ ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦਾ ਨਾਮ ਜਿਉਂਦਾ ਰੱਖਣ ਲਈ ਇੱਕ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਇੱਕ ਸੜਕ ਦਾ ਨਾਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਮ ‘ਤੇ ਰੱਖਿਆ ਗਿਆ ਹੈ। ਮੰਡੀ ਬੋਰਡ ਵੱਲੋਂ ਰਾਮ ਦੱਤਾ ਰੋਡ ਦਾ ਨਾਮ ਬਦਲ ਦਿੱਤਾ ਗਿਆ ਹੈ। 26 ਜਨਵਰੀ ਨੂੰ ਜਦੋਂ ਪੂਰਾ ਦੇਸ਼ ਗਣਤੰਤਰ ਦਿਵਸ ਮਨਾ ਰਿਹਾ ਸੀ ਉਦੋਂ ਮਾਨਸਾ ਵਿਖੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਵੱਲੋਂ ਇਹ ਐਲਾਨ ਕੀਤਾ ਗਿਆ। ਬਲਬੀਰ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ‘ਚ ਬੈਠੇ ਦੋਸ਼ੀਆਂ ਨੂੰ ਭਾਰਤ ਲਿਆਉਣ ਲਈ ਸਰਕਾਰ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਉਹ ਸਿੱਧੂ ਦੀ ਮਾਤਾ ਚਰਨ ਕੌਰ ਦਾ ਸਤਿਕਾਰ ਕਰਦੇ ਹਨ ਅਤੇ ਉਨ੍ਹਾਂ ਨੂੰ ਅੱਜ ਵੀ ਸਿੱਧੂ ਯਾਦ ਹੈ।
The post Sidhu Moosewala ਦੇ ਨਾਂ ‘ਤੇ ਰੱਖਿਆ ਗਿਆ ਇਸ ਸੜਕ ਦਾ ਨਾਮ,ਸਰਕਾਰ ਨੇਂ ਕੀਤਾ ਐਲਾਨ appeared first on Welcome Punjab News.
source https://welcomepunjab.in/sidhu-moosewala-in-the-name-of-the-maintenance-of-this-road/