ਪੰਜਾਬ ਡੈਸਕ: ਅੰਮ੍ਰਿਤਪਾਲ ਸਿੰਘ ਦੇ ਸਮਰਥਕ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅਜਨਾਲਾ ਪੁਲਿਸ ਨੇ ਲਵਪ੍ਰੀਤ ਤੂਫਾਨ ਨੂੰ ਰਿਹਾਅ ਕਰ ਦਿੱਤਾ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਵਪ੍ਰੀਤ ਨੇ ਕਿਹਾ ਕਿ ਸਾਰੇ ਸਿੱਖਾਂ ਨੂੰ ਇਕੱਠੇ ਹੋਣਾ ਚਾਹੀਦਾ ਹੈ। ਦੱਸ ਦੇਈਏ ਕਿ ਲਵਪ੍ਰੀਤ ਨੂੰ ਲੈ ਕੇ ਵੱਡੇ ਪੱਧਰ ‘ਤੇ ਅੰਮ੍ਰਿਤਪਾਲ ਦੇ ਸਮਰਥਕਾਂ ਵੱਲੋਂ ਪਾਲਕੀ ਸਾਹਿਬ ਨੂੰ ਢਾਲ ਬਣਾ ਕੇ ਅਜਨਾਲਾ ਥਾਣੇ ਦੇ ਬਾਹਰ ਭਾਰੀ ਹੰਗਾਮਾ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਲਵਪ੍ਰੀਤ ‘ਤੇ ਕੁੱਟਮਾਰ ਦੇ ਦੋਸ਼ ਲੱਗੇ ਸਨ। ਜ਼ਿਕਰਯੋਗ ਹੈ ਕਿ ਵਰਿੰਦਰ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਅਜਨਾਲਾ ਪੁਲਸ ਨੇ ਐਫ.ਆਈ.ਆਰ. ਜਿਸ ਵਿਚ ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਨੂੰ ਬਣਾਇਆ ਗਿਆ ਸੀ। ਇਸ ਤੋਂ ਇਲਾਵਾ 4 ਤੋਂ 5 ਹੋਰ ਨਾਂ ਵੀ ਸ਼ਾਮਲ ਸਨ। ਵਰਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਸ ਦੀ ਕੁੱਟਮਾਰ ਕੀਤੀ ਗਈ ਤਾਂ ਲਵਪ੍ਰੀਤ ਤੂਫਾਨ ਵੀ ਉੱਥੇ ਮੌਜੂਦ ਸੀ। ਦੱਸ ਦੇਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਆਪਣੇ ਸਾਥੀ ਲਵਪ੍ਰੀਤ ਤੂਫਾਨ ਦੀ ਰਿਹਾਈ ਲਈ ਬੀਤੇ ਦਿਨ ਤੋਂ ਥਾਣਾ ਅਜਨਾਲਾ ਵਿਖੇ ਡੇਰੇ ਲਾਏ ਹੋਏ ਸਨ। ਉਨ੍ਹਾਂ ਕਿਹਾ ਕਿ ਉਹ ਉਦੋਂ ਤੱਕ ਅਜਨਾਲਾ ਨਹੀਂ ਛੱਡਣਗੇ ਜਦੋਂ ਤੱਕ ਉਨ੍ਹਾਂ ਦੇ ਸਾਥੀ ਨੂੰ ਰਿਹਾਅ ਨਹੀਂ ਕੀਤਾ ਜਾਂਦਾ।
The post Big News: ਭਾਈ ਅੰਮ੍ਰਿਤਪਾਲ ਸਿੰਘ ਦਾ ਸਮਰਥਕ ਲਵਪ੍ਰੀਤ ਤੂਫਾਨ ਹੋਇਆ ਰਿਹਾਅ appeared first on Welcome Punjab News.
source https://welcomepunjab.in/big-news-bhai-amritpal-singh-of-s/